'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਡੇਰਾ ਬਾਬਾ ਨਾਨਕ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 27 ਜੁਲਾਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਡੇਰਾ ਬਾਬਾ ਨਾਨਕ ਤੋਂ ਬੱਸ ਧਾਰਮਿਕ ਤੀਰਥ ਸਥਾਨਾਂ ਲਈ ਰਵਾਨਾ ਕੀਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
- Download Babushahi App
-
-