ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਖੂਨ ਦਾਨ ਕੈਂਪ ਦੌਰਾਨ 30 ਯੂਨਿਟ ਖੂਨਦਾਨ ਕੀਤਾ
ਅਸ਼ੋਕ ਵਰਮਾ
ਬਠਿੰਡਾ,27 ਜੁਲਾਈ, 2026: ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਗੋਨਿਆਣਾ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਦੁਆਰਾ ਖੂਨਦਾਨ ਕੈਂਪ ਲਗਾਇਆ ਗਿਆ। ਨਿਰੰਕਾਰੀ ਮਿਸ਼ਨ ਦੇ ਵਲੰਟੀਅਰਾਂ ਨੇ ਮਨੁੱਖਤਾ ਦੀ ਭਲਾਈ ਲਈ ਬੜੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਮੌਕੇ ਸੰਤ ਨਿਰੰਕਾਰੀ ਮੰਡਲ, ਜ਼ੋਨ ਬਠਿੰਡਾ ਦੇ ਜ਼ੋਨਲ ਇੰਚਾਰਜ ਐਸ ਪੀ ਦੁੱਗਲ ਨੇ ਇਸ ਕੈਂਪ ਦਾ ਉਦਘਾਟਨ ਕੀਤਾ । ਉਨ੍ਹਾਂ ਦੱਸਿਆ ਕਿ ਅਧਿਆਤਮਿਕਤਾ ਹੀ ਮਨੁੱਖੀ ਏਕਤਾ ਨੂੰ ਮਜ਼ਬੂਤ ਕਰ ਸਕਦੀ ਹੈ ਅਤੇ ਲੋਕਾਂ ਨੂੰ ਇੱਕ ਦੂਜੇ ਦੇ ਨੇੜੇ ਲਿਆਕੇ, ਆਪਸੀ ਪਿਆਰ, ਸਨੇਹ ਅਤੇ ਸਦਭਾਵਨਾ ਦਾ ਵਾਤਾਵਰਣ ਨਿਰਸਵਾਰਥ ਸੇਵਾ ਦੀ ਇੱਕ ਜੀਵਤ ਉਦਾਹਰਣ ਵਜੋਂ ਉੱਭਰਦਾ ਹੈ। ਉਨ੍ਹਾਂ ਦੱਸਿਆ ਕਿ ਸੰਤ ਨਿਰੰਕਾਰੀ ਸਤਸੰਗ ਭਵਨ, ਗੋਨਿਆਣਾ ਮੰਡੀ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਬਲੱਡ ਬੈਂਕ ਬਠਿੰਡਾ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ 30 ਯੂਨਿਟ ਬਲੱਡ ਇਕੱਠਾ ਕੀਤਾ। ਇਸ ਕੈਂਪ ਦੌਰਾਨ ਸਫਾਈ, ਚੌਕਸੀ ਅਤੇ ਸੇਵਾ ਦੀ ਭਾਵਨਾ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।
- Download Babushahi App
-
-