ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਛੋਟੇ ਭਰਾ ਦਲਵੀਰ ਸਿੰਘ ਜਟਾਣਾ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ
ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ -27 ਜੁਲਾਈ -
ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਜੀ ਦੇ ਛੋਟੇ ਭਰਾ ਭਾਈ ਦਲਵੀਰ ਸਿੰਘ ਜਟਾਣਾ ਅਤੇ ਭਾਈ ਜਸਵੀਰ ਸਿੰਘ ਜਟਾਣਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਏ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਇਹ ਸ਼ਮੂਲੀਅਤ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੀ ਪ੍ਰੇਰਣਾ ਹੇਠ, ਉਨ੍ਹਾਂ ਦੇ ਪਿਤਾ ਬਾਪੂ ਤਰਸੇਮ ਸਿੰਘ ਖਾਲਸਾ ਜੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਜੀ ਦੀ ਹਾਜ਼ਰੀ ਵਿੱਚ ਹੋਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਖਾਲਸਾ ਜੀ ਨੇ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੀ ਅਸਲ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪੰਥਕ ਸੋਚ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਭਾਈ ਦਲਵੀਰ ਸਿੰਘ ਜਟਾਣਾ ਨੇ ਬਾਪੂ ਤਰਸੇਮ ਸਿੰਘ ਖਾਲਸਾ ਜੀ, ਮਨਪ੍ਰੀਤ ਸਿੰਘ ਇਆਲੀ ਜੀ, ਸਮੂਹ ਪਾਰਟੀ ਵਰਕਰਾਂ, ਇਲਾਕੇ ਦੀਆਂ ਸੰਗਤਾਂ ਅਤੇ ਮੀਡੀਆ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ।
ਸਮਾਗਮ ਦੌਰਾਨ ਹਾਜ਼ਰ ਸੰਗਤਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਥਕ ਤੇ ਪੰਜਾਬ ਪੱਖੀ ਵਿਚਾਰਧਾਰਾ ਨੂੰ ਹੋਰ ਬਲ ਪ੍ਰਾਪਤ ਹੋਵੇਗਾ। ਇਸ ਦੌਰਾਨ ਰੁਪਿੰਦਰਪਾਲ ਸਿੰਘ, ਜਸਪ੍ਰੀਤ ਸਿੰਘ, ਕਰਮਵੰਤ ਸਿੰਘ ਕਮਲਜੀਤ ਗੁਰਵਿੰਦਰ ਸਿੰਘ ਰੁਪਿੰਦਰ ਸਿੰਘ ਬਾਜਵਾ ਏਅਰ ਕੰਡੀਸ਼ਨ ਅਤੇ ਉਹਨਾਂ ਦੇ ਸਾਥੀ ਪਿੰਡ ਚੱਕ ਮਿਆਣੀ ਤੋਂ ਅਤੇ ਉਹਨਾਂ ਦੇ ਬਹੁਤ ਸਾਰੇ ਸਾਥੀ ਔਰ ਘਨੌਲੀ ਤੋਂ ਦਬੁਰਜੀ ਤੋਂ ਪਿੰਡ ਲੌਦੀ ਮਾਜਰੇ ਤੋਂ ਬਹੁਤ ਸਾਰੇ ਸਾਥੀ ਬਾਬਾ ਅਸ਼ਰ ਸਿੰਘ ਅਤੇ ਉਹਨਾਂ ਦੇ ਸਾਥੀ ਦੀਦਾਰ ਸਿੰਘ ਮੁਖਤਿਆਰ ਸਿੰਘ ਸਰਪੰਚ ਭਾਗ ਸਿੰਘ ਪਿੰਡ ਡੋਮੇਵਾਲ ਨੂਰਪੁਰ ਬੇਦੀ ਵਰਿੰਦਰ ਸਿੰਘ ਗੁਰਪਿੰਦਰ ਸਿੰਘ ਗੁਰਜੀਤ ਸਿੰਘ ਹਰਵਿੰਦਰ ਸਿੰਘ ਲਵੀ ਕਬੜਵਾਲ ਤੇ ਹੋਰ ਬਹੁਤ ਸਾਰੇ ਸਾਥੀ ਹਾਜ਼ਰ ਸਨ।
- Download Babushahi App
-
-