ਮੀਟਿੰਗ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 27 ਜੁਲਾਈ 2026 : 15 ਅਗਸਤ ਦਾ ਦਿਨ ਸਮੂਹ ਦੇਸ਼ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਸ ਦਿਨ ਸਾਡੇ ਮੁਲਕ ਨੂੰ ਆਜ਼ਾਦੀ ਮਿਲੀ ਸੀ ਅਤੇ ਸਾਰੇ ਭਾਰਤੀਆਂ ਨੇ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਸੀ। ਇਸ ਲਈ ਸਮੂਹ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ
ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਨੇ 15 ਅਗਸਤ ਨੂੰ ਖੇਡ ਸਟੇਡੀਅਮ ਮਾਧੋਪੁਰ,ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਆਜ਼ਾਦੀ ਦਿਹਾੜੇ ਨੂੰ ਆਪਣੀ ਡਿਊਟੀ ਤੋਂ ਉੱਪਰ ਉੱਠ ਕੇ ਪੂਰੀ ਜਿੰਮੇਵਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਨੂੰ ਤਰਜੀਹ ਦੇਣ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ 5 ਅਗਸਤ ਤੋਂ ਰੀਹਰਸਲਾਂ ਸ਼ੁਰੂ ਹੋਣਗੀਆਂ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ, ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਤੇ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਕਿਹਾ
ਸ਼੍ਰੀਮਤੀ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰੇ ਵਿਭਾਗਾਂ ਦੇ ਸਮੁੱਚੇ ਸਟਾਫ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ, ਬਾਗਬਾਨੀ ਵਿਭਾਗ ਨੂੰ ਸਮਾਗਮ ਵਾਲੇ ਸਥਾਨ ਦੀ ਡੈਕੋਰੇਸ਼ਨ ਸਬੰਧੀ ਤਿਆਰੀ ਕਰਨ ਦੇ ਆਦੇਸ਼ ਵੀ ਦਿੱਤੇ
ਇਸ ਮੌਕੇ ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਪੀ. ਹਰਵੰਤ ਕੌਰ, ਆਰ.ਟੀ.ਓ. ਨਮਨ ਮੜਕਨ, ਤਹਿਸੀਲਦਾਰ ਵਿਸ਼ਾਲ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ
- Download Babushahi App
-
-