ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਦੀ ਮੌਜੂਦਗੀ ਵਿੱਚ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਅਸ਼ੋਕ ਵਰਮਾ
ਬਠਿੰਡਾ, 28 ਜੁਲਾਈ 2026 । ਨਗਰ ਨਿਗਮ ਦੇ ਵਾਰਡ ਨੰਬਰ 30, 32 ਅਤੇ 34 ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਅਨੇਕਾਂ ਵਰਕਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵੱਖ-ਵੱਖ ਆਯੋਜਿਤ ਪ੍ਰੋਗਰਾਮਾਂ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਦਾ ਝੰਡਾ ਪਹਿਨਾ ਕੇ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।ਵਾਰਡ ਨੰਬਰ 30 ਵਿੱਚ ਕੌਂਸਲਰ ਸ੍ਰੀ ਰਤਨ ਰਾਹੀ, ਕੌਂਸਲਰ ਸ੍ਰੀਮਤੀ ਰਾਜਿੰਦਰ ਕੌਰ ਅਤੇ ਸੀਨੀਅਰ ਆਗੂ ਸ੍ਰੀ ਬਲਦੇਵ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਦੋ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।ਇਸੇ ਤਰ੍ਹਾਂ ਬਲਾਕ ਪ੍ਰਧਾਨ ਸ੍ਰੀ ਪ੍ਰੇਮ ਗਰਗ ਦੀ ਅਗਵਾਈ ਵਿੱਚ ਵਾਰਡ ਨੰਬਰ 32 ਤੋਂ ਸ੍ਰੀ ਅੰਕੁਰ ਗਰਗ ਅਤੇ ਵਾਰਡ ਨੰਬਰ 34 ਤੋਂ ਸ੍ਰੀ ਸ਼ਾਮ ਲਾਲ ਵਰਮਾ ਆਪਣੇ ਪਰਿਵਾਰਾਂ ਅਤੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਲੀਡਰਸ਼ਿਪ ’ਤੇ ਆਪਣਾ ਭਰੋਸਾ ਪ੍ਰਗਟਾਇਆ।
ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਇਮਾਨਦਾਰ ਰਾਜਨੀਤੀ, ਲੋਕ ਸੇਵਾ ਅਤੇ ਵਿਕਾਸ ਦੀ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਲਗਾਤਾਰ ਵੱਧ ਰਿਹਾ ਲੋਕ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਅੱਗੇ ਵਧ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸੰਗਠਨ ਵਿੱਚ ਯੋਗ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ।
ਸ੍ਰੀ ਮਹਿਤਾ ਨੇ ਕਿਹਾ, “ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ ਅਤੇ ਲੋਕ-ਭਲਾਈ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉੱਥੇ ਹੀ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਇਹੀ ਕਾਰਨ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ ਅਤੇ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਇਹ ਲੋਕ ਸਮਰਥਨ ਹੋਰ ਵੀ ਵਧੇਗਾ ਅਤੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਕੇ ਉਭਰੇਗੀ।”
ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਅਤੇ ਬਠਿੰਡਾ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਣਗੇ।
- Download Babushahi App
-
-