DSP ਮੋਰਿੰਡਾ ਗੁਰਜੀਤ ਸਿੰਘ
ਦੀਦਾਰ ਗੁਰਨਾ
ਮੋਰਿੰਡਾ 29 ਜੁਲਾਈ 2026 : ਕੁੱਝ ਦਿਨ ਪਹਿਲਾਂ DSP ਮੋਰਿੰਡਾ ਗੁਰਜੀਤ ਸਿੰਘ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ , ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ , ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਵਚਨਬੱਧ ਹੈ ਅਤੇ ਅਪਰਾਧ 'ਤੇ ਨੱਥ ਪਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ , ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ , ਡੀਐਸਪੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਤਸਕਰ, ਸ਼ੱਕੀ ਵਿਅਕਤੀ ਜਾਂ ਸਮਾਜ ਵਿਰੋਧੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ
- Download Babushahi App
-
-