ਰੂਪਨਗਰ: ਸਵਾਰੀਆਂ ਨਾਲ ਭਰੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ, ਕਾਰ ਚਾਲਕ ਦੀ ਮੌਤ-ਕਈ ਜ਼ਖ਼ਮੀ
ਮਨਪ੍ਰੀਤ ਸਿੰਘ
ਰੂਪਨਗਰ 29 ਜੁਲਾਈ 2026- ਰੂਪਨਗਰ ਬਲਾਚੌਰ ਬਾਈਪਾਸ 'ਤੇ ਅੱਜ ਸਵੇਰੇ ਤੜਕਸਾਰ ਇੱਕ ਪ੍ਰਾਈਵੇਟ ਬੱਸ ਅਤੇ ਸਕਾਰਪੀਓ ਐਨ ਗੱਡੀ ਦੀ ਟੱਕਰ ਹੋਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੈ।
ਪੁਲਿਸ ਦੇ ਅਨੁਸਾਰ, ਇਹ ਐਕਸੀਡੈਂਟ ਦੀ ਘਟਨਾ ਤੜਕੇ ਦੇ ਕਰੀਬ ਦੱਸੀ ਜਾ ਰਹੀ ਹੈ। ਬੱਸ 'ਚ ਮੌਜ਼ੂਦਾ ਸਵਾਰੀਆਂ ਸੁਰੱਖਿਤ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਦੂਜੀ ਬੱਸ 'ਚ ਸ਼ਿਫਟ ਕਰਕੇ ਅੱਗੇ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕਾਰਪੀਓ 'ਚ ਬੈਠੀ ਦੂਜੀ ਸਵਾਰੀ ਜ਼ਖਮੀ ਹੈ, ਜਿਸ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਾਇਆ ਗਿਆ।
- Download Babushahi App
-
-