NCR ਗੁਰੂਦਵਾਰਾ ਫੈਡਰੇਸ਼ਨ ਨਾਲ ਡੀਐਸਜੀਐਮਸੀ ਦੀ ਅਹਿਮ ਮੀਟਿੰਗ: ਕਾਲਕਾ
ਨਵੀਂ ਦਿੱਲੀ 29 ਜੁਲਾਈ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧ ਵਿਸ਼ੇਸ਼ ਤੌਰ 'ਤੇ ਮੁਲਾਕਾਤ ਲਈ ਪਹੁੰਚੇ। ਉਨ੍ਹਾਂ ਦਸਿਆ ਕਿ ਇਸ ਮੌਕੇ ਦੋਵਾਂ ਧਿਰਾਂ ਵਿਚਾਲੇ ਪੰਥਕ ਹਿੱਤਾਂ, ਗੁਰਦੁਆਰਾ ਪ੍ਰਬੰਧ ਅਤੇ ਸੰਗਤ ਨਾਲ ਜੁੜੇ ਵੱਖ-ਵੱਖ ਮਹਤਵਪੂਰਨ ਮਸਲਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਅਤੇ ਸੰਗਤ ਦੇ ਹਿੱਤਾਂ ਨਾਲ ਜੁੜੇ ਹਰ ਜਾਇਜ਼ ਮੁੱਦੇ ਦੇ ਹੱਲ ਲਈ ਹਰ ਸੰਭਵ ਸਹਿਯੋਗ ਅਤੇ ਲੋੜੀਂਦੀ ਮਦਦ ਦੇਵੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸੰਗਤ ਦੀ ਨਿਰਸਵਾਰਥ ਸੇਵਾ, ਗੁਰਦੁਆਰਾ ਸੰਸਥਾਵਾਂ ਦੀ ਮਜ਼ਬੂਤੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਲਗਾਤਾਰ ਕਾਰਜ ਕਰਨਾ ਹੈ। ਉਨ੍ਹਾਂ ਦੁਹਰਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਪੰਥਕ ਏਕਤਾ, ਆਪਸੀ ਸਹਿਯੋਗ ਅਤੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਰਹੇਗੀ।
ਉਨਾਂ ਨੇ ਉਮੀਦ ਕੀਤੀ ਕਿ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਕ ਮੀਟਿੰਗਾਂ ਨਾਲ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਸੰਗਤ ਦੇ ਹਿੱਤਾਂ ਨਾਲ ਜੁੜੇ ਮਸਲਿਆਂ ਦਾ ਹੱਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ।
- Download Babushahi App
-
-