ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵੱਲੋਂ 31 ਨੂੰ ਕੇਜਰੀਵਾਲ ਸਮੇਤ ਸਰਕਾਰ ਦੇ ਵਿਰੋਧ ਦਾ ਐਲਾਨ
ਅਸ਼ੋਕ ਵਰਮਾ
ਗੋਨਿਆਣਾ, 29 ਜੁਲਾਈ 2026 : ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਸਿਹਤ ਵਿਭਾਗ, ਪੰਜਾਬ) ਦੇ ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਸੁਨਾਮ ਵਿਖੇ ਬਲੱਡ ਬੈਂਕ ਦਾ ਉਦਘਾਟਨ ਕਰਨ ਆ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਜ਼ੋਰਦਾਰ ਵਿਰੋਧ ਕਰਨ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਵੱਲੋਂ ਪਹਿਲਾਂ 19 ਜੁਲਾਈ ਨੂੰ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰਨ ਅਤੇ 31 ਜੁਲਾਈ ਨੂੰ ਸੁਨਾਮ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦਾ ਉਲੀਕਿਆ ਗਿਆ ਸੀ। ਇਸ ਦੌਰਾਨ ਪਟਿਆਲਾ ਪ੍ਰਸ਼ਾਸਨ ਨੇ ਦਖ਼ਲ ਦਿੰਦੇ ਹੋਏ ਸਿਹਤ ਮੰਤਰੀ ਨਾਲ ਮਿਤੀ 27 ਜੁਲਾਈ ਦੀ ਪੈਨਲ ਮੀਟਿੰਗ ਤੈਅ ਕਰਵਾਈ ਸੀ, ਜਿਸ ਕਾਰਨ ਕਰਮਚਾਰੀਆਂ ਨੇ ਆਪਣਾ 19 ਜੁਲਾਈ ਦਾ ਧਰਨਾ ਮੁਲਤਵੀ ਕਰ ਦਿੱਤਾ ਸੀ ਪ੍ਰੰਤੂ ਇਸ ਮੀਟਿੰਗ ਵਿੱਚ ਵੀ ਕੋਈ ਸੰਤੁਸ਼ਟੀਜਨਕ ਕਾਰਵਾਈ ਨਹੀਂ ਹੋਈ।
ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨੀਂ 27 ਜੁਲਾਈ ਨੂੰ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਵੀ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਪਿਛਲੇ 4 ਸਾਲਾਂ ਤੋਂ ਸਰਕਾਰ ਉਹਨਾਂ ਨਾਲ ਸਿਰਫ਼ ਲਾਰੇ—ਲੱਪੇੋ ਵਾਲੀ ਰਣਨੀਤੀ ਅਪਣਾ ਰਹੀ ਹੈ। ਹਰ ਮੀਟਿੰਗ ਵਿੱਚ ਵਿਸ਼ਵਾਸ ਤਾਂ ਦਿੱਤਾ ਜਾਂਦਾ ਹੈ, ਪਰ ਅੱਜ ਤੱਕ ਜ਼ਮੀਨੀ ਪੱਧਰ *ਤੇ ਕੋਈ ਹੱਲ ਨਹੀਂ ਕੱਢਿਆ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਅਤੇ ਬੇWਖ਼ੀ ਵਾਲੇ ਰਵੱਈਏ ਤੋਂ ਨਿਰਾਸ਼ ਹੋ ਕੇ ਹੁਣ ਸਮੂਹ ਕਰਮਚਾਰੀਆਂ ਨੇ ਆਰੑਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। 31 ਜੁਲਾਈ ਨੂੰ ਜਦੋਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਅਤੇ ਸਿਹਤ ਮੰਤਰੀ ਸੁਨਾਮ ਵਿਖੇ ਨਵੇਂ ਬਲੱਡ ਬੈਂਕ ਦਾ ਉਦਘਾਟਨ ਕਰਨ ਪਹੁੰਚਣਗੇ, ਤਾਂ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀ ਉੱਥੇ ਕਾਲੇ ਝੰਡਿਆਂ ਨਾਲ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
- Download Babushahi App
-
-