ਸਫਾਈ ਸੇਵਕ ਯੂਨੀਅਨ ਦੇ ਸੱਦੇ ਤੇ ਨਵਾਂਸ਼ਹਿਰ ਰਿਹਾ ਪੂਰਨ ਬੰਦ
ਮਿਉਂਸਪਲ ਕਰਮਚਾਰੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਜੋਰਦਾਰ ਪ੍ਰਦਰਸ਼ਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 30 ਜੁਲਾਈ, 2026 : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਨਵਾਂਸ਼ਹਿਰ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ।ਨਵਾਂਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਰਹੇ|ਆਟੋ ਯੂਨੀਅਨ (ਇਫਟੂ)ਅਤੇ ਰੇਹੜੀ ਵਰਕਰ ਯੂਨੀਅਨ (ਇਫਟੂ) ਨੇ ਵੀ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਆਪਣੇ ਕਾਰੋਬਾਰ ਬੰਦ ਰੱਖੇ ਅਤੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਇਸਤੋਂ ਪਹਿਲਾਂ ਕਮੇਟੀ ਬਾਜ਼ਾਰ ਮੰਦਿਰ ਵਿੱਚ ਇਕੱਠ ਕੀਤਾ ਗਿਆ ਜਿਸਨੂੰ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਜਿਲਾ ਪ੍ਰਧਾਨ ਸੰਨੀ ਬਘਾਨ੍ਹੀਆਂ,ਸੂਰਜ ਕੁਮਾਰ ਖੋਸਲਾ,ਦੀਪਕ ਖੋਸਲਾ,ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ,ਇਫਟੂ ਦੇ ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਵਪਾਰ ਮੰਡਲ ਦੇ ਆਗੂ ਮਹਿੰਦਰਪਾਲ ਸਿੰਘ ਖ਼ਾਲਸਾ, ਕਾਂਗਰਸ ਦੇ ਆਗੂ ਰਾਜ ਕੁਮਾਰ ਸੱਭਰਵਾਲ,ਭਾਜਪਾ ਦੇ ਜਿਲਾ ਪ੍ਰਧਾਨ ਰਾਜਵਿੰਦਰ ਲੱਕੀ,ਚੇਤ ਰਾਮ ਰਤਨ,ਸ਼੍ਰੋਮਣੀ ਅਕਾਲੀ ਦੱਲ ਦੇ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ,ਸੁਖਵਿੰਦਰ ਸਿੰਘ ਥਾਂਦੀ, ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕਲੇਰ,ਪੇਂਡੂ ਮਜਦੂਰ ਯੂਨੀਅਨ ਦੇ ਕਮਲਜੀਤ ਸਾਨਾਵਾ, ਕਿਰਨਜੀਤ ਕੌਰ,ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ, ਹਰੀ ਲਾਲ,ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਲਜੀਤ ਸਿੰਘ ਧਰਮਕੋਟ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ
ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਸਫਾਈ ਕਾਮੇ ਲਗਾਤਾਰ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਸੰਘਰਸ਼ ਕਰ ਰਹੇ ਹਨ ਤੇ ਹੜਤਾਲ ਤੇ ਹਨ |ਜਿਸ ਕਰਕੇ ਸਫਾਈ ਦਾ ਕੰਮ ਸ਼ਹਿਰਾਂ ਵਿੱਚ ਨਹੀਂ ਹੋ ਰਿਹਾ ਸੀ |ਬਰਨਾਲੇ ਵਿੱਚ ਜਬਰੀ ਕੂੜਾ ਚੱਕਣ ਦੀ ਕੋਸ਼ਿਸ਼ ਕਰਦੇ ਪੁਲਿਸ ਅਧਿਕਾਰੀਆਂ ਨੂੰ ਰੋਕਣ ਵੇਲੇ ਪੁਲਿਸ ਅਧਿਕਾਰੀਆਂ ਨੇ ਸਫਾਈ ਕਾਮਿਆਂ ਤੇ ਬਹੁਤ ਜਿਆਦਾ ਜਬਰ ਕੀਤਾ ਤੇ ਔਰਤਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕੀਤਾ|
ਆਗੂਆਂ ਕਿਹਾ ਉਹਨਾਂ ਦਾ ਸੰਘਰਸ਼ ਸਫਾਈ ਕਾਮਿਆਂ ਨੂੰ ਪੱਕੇ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਤਨਖਾਹ ਘਟੋ ਘੱਟ 40 ਹਜਾਰ ਕਰਨ ਤੇ ਡੀ ਐਸ ਪੀ ਸਤਬੀਰ ਬੈਂਸ ਤੇ ਐਸ ਐਸ ਓ ਲਖਵਿੰਦਰ ਸਿੰਘ ਤੇ ਐਸਸੀ ਐਸਟੀ ਤਹਿਤ ਪਰਚਾ ਦਰਜ ਕਰਨ ਦੀ ਮੰਗ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ |
- Download Babushahi App
-
-