ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਇੰਜ ਸਵਰਨ ਸਿੰਘ / ਦਿਲਬਾਗ ਗਿੱਲ/ ਸੁਰਜੀਤ ਢਿੱਲੋਂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 31 ਜੁਲਾਈ 2026
ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਇੰਜ ਸਵਰਨ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਸ਼ਰਧਾਂਜਲੀ ਭੇਂਟ ਕੀਤੀ ਇਸ ਮੌਕੇ ਸੀਨੀਅਰ ਆਗੂ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਨੇ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।
ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਰੌਸ਼ਨੀ ਪਾਈ ਅਤੇ ਬੱਚਿਆਂ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਾਨੂੰ ਕਾਲਜਾਂ, ਸਕੂਲਾਂ ਅਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਖੋਲ੍ਹ ਕੇ ਸ਼ਹੀਦਾਂ, ਅਣਗਿਣਤ ਯੋਧਿਆਂ ਅਤੇ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਜਾਨਾਂ ਵਾਰ ਕੇ ਆਪਣਾ ਯੋਗਦਾਨ ਪਾਇਆ ਉਹਨਾਂ ਦੀਆਂ ਅਣਸੁਣੀਆਂ ਗਾਥਾਵਾਂ ਨੂੰ ਸੰਭਾਲਣ ਦਾ ਉਪਰਾਲਾ ਕਰਨਾ ਚਾਹੀਦਾ ਹੈ । ਉਹਨਾਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੋਂ ਵਿਸ਼ੇਸ਼ ਤੌਰ ਤੇ ਸਬਕ਼ ਸਿੱਖਣ ਲਈ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤਾਂ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਪੜ੍ਹਨ ਦੇ ਸੁਝਾਅ ਦਿੱਤੇ। ਇਸ ਮੌਕੇ ਉਹਨਾਂ ਦੇ ਨਾਲ ਇੰਜ਼: ਸਵਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ, ਜੱਥੇਦਾਰ ਹਰਜਿੰਦਰ ਸਿੰਘ ਲਾਡੀ, ਦਿਆਲ ਸਿੰਘ ਦੀਪੇਵਾਲ, ਇੰਦਰਜੀਤ ਸਿੰਘ ਲਾਟੀਆਵਾਲ ਆਦਿ ਵੀ ਹਾਜ਼ਰ ਸਨ।
- Download Babushahi App
-
-