ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦੀਪਕ ਧੀਰ ਰਾਜੂ ਨੇ ਭੇਟ ਕੀਤੀ ਸ਼ਰਧਾਂਜਲੀ
ਕਿਹਾ— ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 31 ਜੁਲਾਈ: 2026 ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਨਗਰ ਕੌਂਸਲ ਅਤੇ ਸੀਨੀਅਰ ਆਗੂ ਦੀਪਕ ਧੀਰ ਰਾਜੂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਨਮਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਦੀਪਕ ਧੀਰ ਰਾਜੂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਣਾ ਸਰੋਤ ਹਨ ਅਤੇ ਅੱਜ ਅਸੀਂ ਉਨ੍ਹਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਬਲਿਦਾਨ ਦੀਆਂ ਕਹਾਣੀਆਂ ਤੋਂ ਜਾਣੂ ਕਰਵਾਈਏ, ਤਾਂ ਜੋ ਉਨ੍ਹਾਂ ਦੇ ਮਨਾਂ ਵਿੱਚ ਦੇਸ਼-ਪ੍ਰੇਮ, ਕੁਰਬਾਨੀ ਅਤੇ ਸੇਵਾ ਦੀ ਭਾਵਨਾ ਪੈਦਾ ਹੋ ਸਕੇ।
ਇਸ ਮੌਕੇ ਸਮਾਗਮ ਵਿੱਚ ਹਾਜ਼ਰ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣ ਦਾ ਸੰਕਲਪ ਲਿਆ।
- Download Babushahi App
-
-