ਦਸਤਾਵੇਜ਼ੀ ਫ਼ਿਲਮ ਦੇ ਸ਼ੋਅ ਦਾ ਦ੍ਰਿਸ਼
ਦੀਦਾਰ ਗੁਰਨਾ
ਅਮਲੋਹ/ਫਤਿਹਗੜ੍ਹ ਸਾਹਿਬ 31 ਜੁਲਾਈ 2026 : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰਾਹੀਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜਿਕ ਸੁਧਾਰਾਂ ਸਬੰਧੀ ਜਾਗਰੂਕਤਾ ਫੈਲਾਉਣ ਦਾ ਕਾਰਜ ਨਿਰੰਤਰ ਜਾਰੀ ਹੈ
ਇਸ ਲੜੀ ਤਹਿਤ ਬੀਤੇ ਦਿਨੀਂ ਸਰਹਿੰਦ ਬਲਾਕ ਦੇ ਪਿੰਡ ਵਜੀਰ ਨਗਰ, ਮੁੱਲਾਂਪੁਰ ਕਲਾਂ, ਅਮਲੋਹ ਬਲਾਕ ਦੇ ਪਿੰਡ ਮਸ਼ਰਾਏ ਖੁਰਦ ਅਤੇ ਰੁੜਕੀ ਵਿਖੇ ਦਸਤਾਵੇਜ਼ੀ ਫ਼ਿਲਮ ਦੇ ਸ਼ੋਅ ਕਰਵਾਏ ਗਏ , ਇਨ੍ਹਾਂ ਮੌਕਿਆਂ 'ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖੀ ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਬਾਰੇ ਜਾਣਕਾਰੀ ਪ੍ਰਾਪਤ ਕੀਤੀ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਦਸਤਾਵੇਜ਼ੀ ਫ਼ਿਲਮ ਦੇ ਇਹ ਸ਼ੋਅ ਪਿੰਡ ਪੱਧਰ 'ਤੇ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਵਿਚਾਰਧਾਰਾ ਨਾਲ ਜਾਣੂ ਹੋ ਸਕਣ , ਉਨ੍ਹਾਂ ਦੱਸਿਆ ਕਿ ਮਿਤੀ 01 ਅਗਸਤ ਨੂੰ ਬਲਾਕ ਅਮਲੋਹ ਦੇ ਪਿੰਡ ਹਿੰਮਤਗੜ੍ਹ ਛੰਨਾ, ਭਾਂਬਰੀ ਅਤੇ ਬਲਾਕ ਸਰਹਿੰਦ ਦੇ ਪਿੰਡ ਖੇੜੀ, ਮੁੱਲਾਂਪੁਰ ਕਲਾਂ ਵਿਖੇ ਵੀ ਦਸਤਾਵੇਜ਼ੀ ਫ਼ਿਲਮ ਦੇ ਸ਼ੋਅ ਕਰਵਾਏ ਜਾਣਗੇ , ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸ਼ੋਅ ਵਿੱਚ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ
- Download Babushahi App
-
-