ਡੀਐਸਜੀਐਮਸੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸੰਗਤ ਲਈ ਨਵਾਂ ਸ਼ੈੱਡ
ਨਵੀਂ ਦਿੱਲੀ 1 ਅਗਸਤ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਵਾਂ ਸ਼ੈੱਡ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਵਾਂ ਸ਼ੈੱਡ ਭਾਵੇਂ ਇੱਕ ਛੋਟਾ ਜਿਹਾ ਉਪਰਾਲਾ ਹੈ, ਪਰ ਸੰਗਤ ਨੂੰ ਵਧੇਰੇ ਆਰਾਮ, ਸੁਰੱਖਿਆ ਅਤੇ ਸਹੂਲਤਾਂ ਦੇਣ ਲਈ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਇਸ ਗੱਲ ਲਈ ਵਚਨਬੱਧ ਰਹੀ ਹੈ ਕਿ ਗੁਰੂ ਘਰ ਆਉਣ ਵਾਲੇ ਹਰ ਸ਼ਰਧਾਲੂ ਨੂੰ ਵਧੀਆ ਪ੍ਰਬੰਧ ਅਤੇ ਸੁਖਦਾਇਕ ਮਾਹੌਲ ਮੁਹੱਈਆ ਕਰਵਾਇਆ ਜਾਵੇ।
ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੰਕਲਪ ਹੈ ਕਿ ਗੁਰਦੁਆਰਾ ਸਾਹਿਬਾਂ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਲਗਾਤਾਰ ਆਧੁਨਿਕ ਅਤੇ ਹੋਰ ਬਿਹਤਰ ਬਣਾਇਆ ਜਾਵੇ, ਤਾਂ ਜੋ ਗੁਰੂ ਸਾਹਿਬ ਦੇ ਦਰ 'ਤੇ ਆਉਣ ਵਾਲਾ ਹਰ ਸ਼ਰਧਾਲੂ ਆਪਣੇ ਆਪ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਨਮਾਨਤ ਮਹਿਸੂਸ ਕਰੇ।
ਡੀਐਸਜੀਐਮਸੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਵੀ ਸੰਗਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੇ ਲੋਕ-ਹਿੱਤ ਕਾਰਜ ਜਾਰੀ ਰੱਖੇਗੀ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ।
- Download Babushahi App
-
-