ਫਤਿਹਜੰਗ ਬਾਜਵਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਵਿਕਾਸ ਅਤੇ ਰੋਡਮੈਪ 'ਤੇ ਹੋਈ ਚਰਚਾ
Ravi Jakhu/ ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 2 ਅਗਸਤ 2026:
ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਇੱਕ ਅਹਿਮ ਅਤੇ ਸਾਰਥਕ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਅਤੇ ਦੇਸ਼ ਦੇ ਵਿਕਾਸ ਨਾਲ ਜੁੜੇ ਸਾਂਝੇ ਦ੍ਰਿਸ਼ਟੀਕੋਣ 'ਤੇ ਵਿਸਥਾਰ ਨਾਲ ਚਰਚਾ ਹੋਈ।
ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਫਤਿਹਜੰਗ ਬਾਜਵਾ ਨੇ ਦੱਸਿਆ ਕਿ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ ਵਿਸ਼ਵਵਿਆਪੀ ਮਹਾਂਸ਼ਕਤੀ ਬਣਾਉਣ ਦੇ ਸੁਪਨੇ ਵਿੱਚ ਯੋਗਦਾਨ ਪਾਉਣ ਅਤੇ ਪੰਜਾਬ ਨੂੰ ਖੁਸ਼ਹਾਲੀ, ਉੱਦਮ ਅਤੇ ਨਵੇਂ ਮੌਕਿਆਂ ਦੀ ਧਰਤੀ ਵਜੋਂ ਮੁੜ ਸਥਾਪਿਤ ਕਰਨ ਲਈ ਇੱਕ ਵਿਸ਼ੇਸ਼ ਰੋਡਮੈਪ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਪੰਜਾਬ ਨੇ ਹਮੇਸ਼ਾ ਖੇਤੀਬਾੜੀ, ਉਦਯੋਗ, ਰਾਸ਼ਟਰੀ ਸੁਰੱਖਿਆ ਅਤੇ ਸੇਵਾ ਦੀ ਭਾਵਨਾ ਵਿੱਚ ਅੱਗੇ ਵਧ ਕੇ ਦੇਸ਼ ਦੀ ਅਗਵਾਈ ਕੀਤੀ ਹੈ। ਸਹੀ ਲੀਡਰਸ਼ਿਪ, ਠੋਸ ਨੀਤੀਆਂ ਅਤੇ ਸਮੂਹਿਕ ਸੰਕਲਪ ਨਾਲ ਪੰਜਾਬ ਇੱਕ ਵਾਰ ਫਿਰ ਆਪਣੀ ਪੁਰਾਣੀ ਸ਼ਾਨ ਬਹਾਲ ਕਰ ਸਕਦਾ ਹੈ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾ ਸਕਦਾ ਹੈ।
- Download Babushahi App
-
-