ਭਰਾਤਰੀ ਜਥੇਬੰਦੀਆਂ ਵੱਲੋਂ ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
4 ਅਗਸਤ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਮੂਲੀਅਤ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 2 ਅਗਸਤ 2026 : ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਅੱਜ ਟੀਚਰ ਹੋਮ ਵਿੱਚ ਕੀਤੀ ਇੱਕ ਸਾਂਝੀ ਮੀਟਿੰਗ ਦੌਰਾਨ ਆਗੂਆਂ ਸ਼ਿੰਗਾਰਾ ਸਿੰਘ ਮਾਨ ਸੂਬਾ ਸਕੱਤਰ ਬੀਕੇਯੂ ਉਗਰਾਹਾਂ,ਜੋਰਾ ਸਿੰਘ ਨਸਰਾਲੀ ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ,ਮਾ.ਰੇਸ਼ਮ ਸਿੰਘ ਖੇਮੂਆਣਾ ਸੂਬਾ ਜਰਨਲ ਸਕੱਤਰ ਡੀ.ਟੀ.ਐੱਫ.ਪੰਜਾਬ ,ਸੁਖਵੰਤ ਸਿੰਘ ਸੇਖੋਂ ਸੂਬਾ ਕਮੇਟੀ ਮੈਂਬਰ ਇਨਕਲਾਬੀ ਫਰੰਟ,ਜਸਵੀਰ ਸਿੰਘ ਜੱਸੀ ਸੂਬਾ ਜਰਨਲ ਸਕੱਤਰ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਯੂਨੀਅਨ ਪੰਜਾਬ, ਹਰਜਿੰਦਰ ਸਿੰਘ ਸੂਬਾ ਪ੍ਰਧਾਨ ਮੋਲਡਰ ਅਤੇ ਸਟੀਲ ਵਰਕਰਜ ਯੂਨੀਅਨ ਲੁਧਿਆਣਾ,ਗੁਰਵਿੰਦਰ ਪੰਨੂੰ,ਜਗਰੂਪ ਸਿੰਘ,ਗੁਰਪ੍ਰੀਤ ਢਿੱਲੋਂ,ਰਾਜੇਸ਼ ਕੁਮਾਰ ਕਮੇਟੀ ਆਗੂ,ਵਰਿੰਦਰ ਸਿੰਘ ਬੀਬੀਵਾਲਾ ਸੂਬਾ ਆਗੂ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ,ਮਹਿੰਦਰਪਾਲ ਸ਼ਰਮਾ ਜਿਲ੍ਹਾ ਬਠਿੰਡਾ ਆਗੂ ਪੈਨਸ਼ਨਰਜ਼ ਐਸੋਸੀਏਸ਼ਨ ਆਜ਼ਾਦ ਭੰਗਲ ਗਰੁੱਪ,ਬਿੰਦਰ ਸਿੰਘ ਜਿਲ੍ਹਾ ਬਠਿੰਡਾ ਆਗੂ ਪੀ.ਐੱਸ.ਯੂ. ਸ਼ਹੀਦ ਰੰਧਾਵਾ ਹਾਜ਼ਰ ਸਨ।
ਆਗੂਆਂ ਨੇ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ,ਵਿਭਾਗ ਵਿੱਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ 25 ਜੁਲਾਈ ਤੋਂ ਲਗਾਤਾਰ ਹੜਤਾਲ ਕਰਕੇ ਵਿਭਾਗ ਦੇ ਆਪਣੇ ਆਪਣੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ 04 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਇਸ ਧਰਨੇ ਦੀ ਜ਼ੋਰਦਾਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 'ਕੋਆਰਡੀਨੇਸ਼ਨ ਕਮੇਟੀ ਪੰਜਾਬ' ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ।
- Download Babushahi App
-
-