ਡੀਏ ਮਾਮਲੇ 'ਚ ਵੱਡੀ ਖ਼ਬਰ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਵਿੱਚ ਡੀਏ ਜਾਰੀ ਕਰਨ ਦੇ ਹੁਕਮ ਦਿੱਤੇ, ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 3 ਅਗਸਤ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਸਬੰਧੀ ਦਾਇਰ ਕੀਤੀਆਂ ਅਪੀਲਾਂ ਖਾਰਜ ਕਰਦਿਆਂ ਰਾਜ ਸਰਕਾਰ ਨੂੰ 15 ਦਿਨਾਂ ਦੇ ਅੰਦਰ ਬਕਾਇਆ ਡੀਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਕਾਰਜਕਾਰੀ ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਵੱਲੋਂ ਦਿੱਤੇ ਗਏ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਦੀਆਂ ਲੈਟਰਜ਼ ਪੇਟੈਂਟ ਅਪੀਲਾਂ (ਐਲਪੀਏ ਨੰ. 1249/2026 ਅਤੇ 1437/2026) ਨੂੰ ਰੱਦ ਕਰ ਦਿੱਤਾ।
ਇਸ ਫ਼ੈਸਲੇ ਨਾਲ ਸਿੰਗਲ ਬੈਂਚ ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ ਜਾਰੀ ਕਰਨ ਦੇ ਦਿੱਤੇ ਹੁਕਮਾਂ 'ਤੇ ਮੁੜ ਮੋਹਰ ਲੱਗ ਗਈ ਹੈ।
Click to read the copy of the judgment of Single Bench:
https://drive.google.com/file/d/1eOkjl0RLdqOnM0zOSwmR2vofzD7qJbMZ/view?usp=sharing
- Download Babushahi App
-
-