ਸਰਕਾਰ ਨਾਲ ਬੈਠਕ 'ਚ ਮੰਗਾਂ ਮੰਨੇ ਜਾਣ ਤੋਂ ਬਾਅਦ ਸਫਾਈ ਸੇਵਕਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ
Kamaljeet singh
ਬਰਨਾਲਾ 4 August 2026:
ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 8 ਜੁਲਾਈ ਤੋਂ ਹੜਤਾਲ 'ਤੇ ਚੱਲ ਰਹੇ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਨਾਲ ਹੋਈ ਸਫਲ ਬੈਠਕ ਤੋਂ ਬਾਅਦ ਆਪਣੀ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸ਼ਹਿਰ ਵਾਸੀਆਂ ਨੂੰ ਜਲਦ ਹੀ ਕੂੜੇ ਦੇ ਢੇਰਾਂ ਤੋਂ ਮੁਕਤੀ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਅੱਜ ਦੁਪਹਿਰ ਤੋਂ ਹੀ ਸ਼ਹਿਰ ਵਿੱਚ ਸਫਾਈ ਵਿਵਸਥਾ ਦੁਬਾਰਾ ਸੁਚਾਰੂ ਰੂਪ ਨਾਲ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਚੰਡੀਗੜ੍ਹ ਵਿਖੇ ਇੱਕ ਅਹਿਮ ਬੈਠਕ ਹੋਈ। ਇਸ ਬੈਠਕ ਵਿੱਚ ਸਰਕਾਰ ਨੇ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।
- Download Babushahi App
-
-