ਪੰਜਾਬ ਸਰਕਾਰ ਵਲੋਂ ਜਨਰਲ ਕੈਟਾਗਰੀ ਕਮਿਸਨ ਦਾ ਚੇਅਰਮੈਨ ਨਾ ਲਗਾਉਣ ਦੇ ਰੋਸ ਵਜੋਂ
ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਵੱਲੋਂ ਮਿਤੀ 15 ਸਤੰਬਰ ਤੋਂ ਸੰਗਰੂਰ ਵਿਖੇ ਸ਼ੁਰੂ ਕੀਤੇ ਜਾ ਰਹੇ ਲਗਾਤਾਰ ਧਰਨੇ ਵਿੱਚ ਸਾਮਿਲ ਹੋਣ ਦਾ ਐਲਾਨ– ਹਰਿੰਦਰ ਪਾਲ ਸ਼ਰਮਾ
ਪਟਿਆਲਾ 5 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਹਰਿੰਦਰ ਪਾਲ ਸ਼ਰਮਾ ਸਾਬਕਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਅਤੇ ਪ੍ਰਧਾਨ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀਐਸਪੀਸੀਐਲ/ਪੀਐਸਟੀਸੀਐਲ ਪੰਜਾਬ, ਅੰਤਰ ਰਾਸਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ, ਦੁਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ, ਜਨਰਲ ਬੀਸੀ ਅਧਿਆਪਕ ਮੰਚ, ਜਨਰਲ ਕੈਟਾਗਰੀ ਸਿੱਖਿਆ ਵਿਭਾਗ, ਪੰਜਾਬੀ ਯੂਨੀਵਰਸਿਟੀ , ਅਗਰਵਾਲ ਸਭਾ, ਬ੍ਰਾਹਮਣ ਸਭਾ, ਕਿਸਾਨ ਸਭਾ ਅਤੇ ਹੋਰ ਜਨਰਲ ਭਰਾਤਰੀ ਸਭਾਵਾਂ ਵਲੋਂ ਜਨਰਲ ਕੈਟਾਗਰੀ ਕਮਿਸਨ ਦਾ ਚੇਅਰਮੈਨ ਅਤੇ ਹੋਰ ਅਮਲਾ ਨਾ ਲਗਾਉਣ ਦੇ ਰੋਸ ਵਜੋਂ ਮਿਤੀ 15.9.2026 ਤੋਂ ਸੰਗਰੂਰ ਵਿਖੇ ਲਗਾਤਾਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇ ਗੀ । ਸ੍ਰੀ ਸ਼ਰਮਾਂ ਵਲੋਂ ਪੰਜਾਬ ਸਰਕਾਰ ਦੀ ਤਿੱਖੇ ਸਬਦਾਂ ਵਿੱਚ ਨਿਖੇਧੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਵੱਖ ਵੱਖ ਜਾਤੀਆਂ ਨਾਲ ਸਬੰਧਤ ਕਮਿਸਨਾਂ/ਬੋਰਡਾਂ ਆਦਿ ਦੇ ਚੇਅਰਪਰਸ਼ਨ, ਵਾਈਸ ਚੇਅਰਪਰਸ਼ਨ ਅਤੇ ਮੈਂਬਰ ਨਿਯੁਕਤ ਕੀਤੇ ਜਾ ਚੁੱਕੇ ਹਨ ਪ੍ਰੰਤੂ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਟੇਟ ਕਮਿਸਨ ਫਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਵਾਈਸ ਚੇਅਰਮੈਨ ਅਤੇ ਮੈਬਰਾਂ ਦੀ ਨਿਯੁਕਤੀ ਨਾ ਕਰਨ ਨਾਲ ਜਨਰਲ ਵਰਗ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ । ਇਹ ਕਮਿਸਨ ਚਾਲੂ ਹੋਣ ਨਾਲ ਜਨਰਲ ਵਰਗ ਨਾਲ ਸਬੰਧਤ ਮੁਲਾਜਮਾਂ, ਕਿਸਾਨਾਂ, ਵਪਾਰੀਆਂ,ਦੁਕਾਨਦਾਰਾਂ ਅਤੇ ਵਿਦਿਆਰਥੀਆਂ ਨੂੰ ਉਹਨਾਂ ਨਾਲ ਹੋ ਰਹੇ ਧੱਕੇ ਨੂੰ ਰੋਕਣ ਲਈ ਕੁਝ ਆਸ ਬਣੀ ਸੀ ਅਤੇ ਇਹਨਾਂ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਪਹੁੰਚਾਉਣ ਲਈ ਇੱਕ ਵੱਡੀ ਉਮੀਦ ਜਾਗੀ ਸੀ ।
ਸ੍ਰੀ ਸ਼ਰਮਾਂ ਵਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਗਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ (ਰਿਜਰਵੇਸ਼ਨ ਸੈਲ), ਚੰਡੀਗੜ੍ਹ ਵਲੋਂ ਮਿਤੀ 29.12.2021 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਟੇਟ ਕਮਿਸਨ ਦਾਰ ਜਨਰਲ ਕੇਟਾਗਰੀ ਸਥਾਪਿਤ ਕੀਤਾ ਗਿਆ ਸੀ । ਜਿਸ ਵਿੱਹ ਸ੍ਰੀ ਨਵਜੋਤ ਸਿੰਘ ਦਾਹੀਆ ਨੂੰ ਕਮਿਸਨ ਦਾ ਚੇਅਰਮੈਨ ਅਤੇ ਸ੍ਰੀ ਸੁਸੀਲ ਕੁਮਾਰ ਪਰਾਸਰ ਨੂੰ ਵਾਇਸ ਚੇਅਰਮੇਨ ਅਤੇ ਸ੍ਰੀ ਗੋਰਵ ਸ਼ਰਮਾਂ ਨੂੰ ਮੈਬਰ ਨਿਯੁਕਤ ਕੀਤਾ ਗਿਆ ਸੀ ਪ੍ਰੰਤੂ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਦੋਰਾਨ ਸ੍ਰੀ ਨਵਜੋਤ ਦਾਹੀਆ ਜੀ ਵਲੋਂ ਨਕੋਦਰ ਤੋਂ ਚੋਣਾਂ ਲੜਨ ਕਾਰਨ ਆਪਣੇ ਅਹੁਦੇ ਤੋ਼ ਅਸਤੀਫਾ ਦੇ ਦਿੱਤਾ ਗਿਆ ਸੀ । ਜਿਸ ਕਾਰਨ ਇਹ ਸੀਟ ਸਾਲ 2022 ਤੋਂ ਲਗਾਤਾਰ ਖਾਲੀ ਪਈ ਹੈ । ਭਗਵੰਤ ਮਾਨ ਸਰਕਾਰ ਨੂੰ ਲਗਭਗ ਸਾਢੇ 4 ਸਾਲ ਦਾ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਇਸ ਸਰਕਾਰ ਵਲੋ਼ ਜਨਰਲ ਵਰਗ ਨਾਲ ਸਬੰਧਤ ਕਮਿਸਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ ਜਿਸ ਕਾਰਨ ਜਨਰਲ ਵਰਗ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਜਨਰਲ ਵਰਗ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੋ ਰਿਹਾ ਹੈ, ਬਹੁਤ ਸਾਰੇ ਝੂਠੇ ਪਰਚੇ ਐਟਰੋਸਿਟੀ ਐਕਟ ਤਹਿਤ ਦਰਜ ਕੀਤੇ ਜਾ ਰਹੇ ਹਨ, ਰਾਖਵਾਂਕਰਨ ਨੀਤੀ ਦੀ ਗਲਤ ਵਰਤੋ ਕਰਦੇ ਹੋਏ ਕੋਟੇ ਤੋਂ ਵੱਧ ਨਿਯੁਕਤੀਆਂ/ਤਰੱਕੀਆਂ ਕੀਤੀਆਂ ਜਾ ਰਹੀਆ ਹਨ । ਜਨਰਲ ਵਰਗ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ/ਵਪਾਰੀਆਂ/ਕਿਸਾਨਾਂ/ਵਿਦਿਆਰਥੀਆਂ ਦੀਆਂ ਜਾਇਜ ਮੰਗਾਂ ਵੀ ਹੱਲ ਨਹੀਂ ਹੋ ਰਹੀਆਂ । ਇਹ ਸਰਕਾਰ ਜਨਰਲ ਵਰਗ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਇਸ ਵਰਗ ਵਲੋਂ ਲੰਮੇ ਸਮੇਂ ਤੋਂ ਕਮਿਸਨ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਜਨਰਲ ਵਰਕ ਭਰਾਤਰੀਆਂ ਵੱਲੋਂ ਸੰਗਰੂਰ ਵਿਖੇ 26.6.26 ਦੀ ਮੀਟਿੰਗ ਵਿੱਚ ਭਰਾਤਰੀ ਜਥੇਬੰਦੀਆਂ ਵਲੋਂ ਲਏ ਗਏ ਫੈਸਲੇ ਦਾ ਸਮਰਥਨ ਕਰਦਿਆਂ ਸੰਗਰੂਰ ਵਿਖੇ ਮਿਤੀ 15.9.2026 ਤੋਂ ਸੁਰੂ ਹੋ ਰਹੇ ਲਗਾਤਾਰ ਧਰਨੇ ਵਿੱਚ ਸਮੂਲੀਅਤ ਕਰਨ ਅਤੇ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਉਹਨਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੇ ਵੱਖ ਵੱਖ ਜਿਲਿਆਂ, ਸਹਿਰਾਂ, ਪਿੰਡਾਂ ਵਿੱਚ ਇਸ ਸਬੰਧੀ ਮੀਟਿੰਗਾਂ ਦਾ ਦੌਰ ਸੁਰੂ ਕਰਨਗੇ ਤਾਂ ਜੋ ਜਨਰਲ ਵਰਗ ਵਲੋਂ ਸੁਰੂ ਕੀਤੇ ਜਾ ਰਹੇ ਸੰਘਰਸ ਨੂੰ ਵੱਧ ਤੋਂ ਵੱਧ ਹੁਲਾਰਾ ਮਿਲ ਸਕੇ । ਉਹਨਾਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜਨਰਲ ਵਰਗ ਨਾਲ ਸਬੰਧਤ ਕਮਿਸਨ ਦਾ ਚੇਅਰਮੈਨ ਅਤੇ ਅਮਲਾ ਤੁਰੰਤ ਨਿਯੁਕਤ ਕੀਤਾ ਜਾਵੇ ਅਤੇ ਜਨਰਲ ਵਰਗ ਨੂੰ ਪੇਸ ਆ ਰਹੀਆਂ ਮੁਸਕਲਾਂ ਨੂੰ ਹਲ ਕਰਨ ਲਈ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਿੱਤੀ ਜਾਵੇ ।
- Download Babushahi App
-
-