ਪੰਜਾਬ ਵਿਧਾਨ ਸਭਾ ਦਾ ਅੱਜ 6 ਅਗਸਤ ਨੂੰ ਮਾਨਸੂਨ ਸੈਸ਼ਨ ਦਾ ਚੌਥਾ ਦਿਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 6 ਅਗਸਤ, 2026: ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਚੌਥਾ ਦਿਨ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ, ਜਿਸ ਕਾਰਨ ਅੱਜ ਸਦਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦਸ ਮਤੇ ਵੀ ਪੇਸ਼ ਕੀਤੇ ਜਾਣਗੇ।
ਸਭ ਤੋਂ ਮਹੱਤਵਪੂਰਨ ਪ੍ਰਸਤਾਵ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ।
- Download Babushahi App
-
-