ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ
ਕਿਹਾ- ਖਰਾਬ ਲਾਈਟਾਂ ਨੂੰ ਜਲਦੀ ਬਦਲਿਆ ਜਾਵੇਗਾ
ਰੋਹਿਤ ਗੁਪਤਾ
ਬਟਾਲਾ, 6
ਅਗਸਤ ਬਟਾਲਾ ਨਗਰ ਨਿਗਮ ਦੇ ਨਵ ਨਿਯੁਕਤ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਟਰੀਟ ਲਾਈਟਾਂ ਦਾ ਜਾਇਜ਼ਾ ਗਿਆ ਅਤੇ ਉਨ੍ਹਾਂ ਕਿਹਾ ਕਿ ਜੋ ਖਰਾਬ ਲਾਈਟਾਂ ਹਨ ਉਨ੍ਹਾਂ ਨੂੰ ਜਲਦੀ ਬਦਲਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਸੀਨੀਅਰ ਆਗੂ ਪ੍ਰਦੀਪ ਕੁਮਾਰ, ਦਾਸ ਕਰਨ ਸੰਧੂ ਆਦਿ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ‘ਚ ਪਿਛਲੇ ਚਾਰ ਸਾਲਾਂ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾ ਕੇ ਸ਼ਹਿਰ ਦੀ ਨੁਹਾਰ ਬਦਲੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਉਸਾਰੀ ਕਰਵਾਈ ਗਈ ਹੈ। ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਕਾਸ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
- Download Babushahi App
-
-