ਮੁੱਖ ਖੇਤੀਬਾੜ੍ਹੀ ਅਫਸਰ ਡਾ ਜਗਦੇਵ ਸਿੰਘ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 6 ਅਗਸਤ 2026 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ-ਆਇਲਸੀਡਜ਼ ਤਹਿਤ ਤੇਲ ਬੀਜ ਫਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸਨ ਯੂਨਿਟ ਸਥਾਪਤ ਕਰਨ ਲਈ 33 ਫੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 12 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਯੋਗ ਕਿਸਾਨ, ਫਾਰਮ ਪ੍ਰੋਡਿਊਸਰ ਆਰਗੇਨਾਈਜੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ।
ਸ੍ਰੀ ਜਗਦੇਵ ਸਿੰਘ ਨੇ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ 12 ਅਗਸਤ ਤੱਕ ਦਫਤਰ ਮੁੱਖ ਖੇਤੀਬਾੜੀ ਅਫਸਰ, ਫਤਹਿਗੜ੍ਹ ਸਾਹਿਬ ਜਾਂ ਸਬੰਧਿਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾਂ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ
ਉਨ੍ਹਾਂ ਜਿਲੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਦੇ ਅੰਦਰ ਜਰੂਰ ਜਮਾਂ ਕਰਵਾਉਣ
- Download Babushahi App
-
-