ਭਾਵੇਂ ਰਾਹੁਲ ਗਾਂਧੀ ਨੂੰ CM ਮਾਨ ਦੇ ਸਾਹਮਣੇ ਉਤਾਰ ਲਓ, ਜ਼ਮਾਨਤ ਜ਼ਬਤ ਹੋਵੇਗੀ: ਹਰਪਾਲ ਚੀਮਾ ਦਾ ਕਾਂਗਰਸੀਆਂ ਨੂੰ ਠੋਕਵਾਂ ਜਵਾਬ
ਚੰਡੀਗੜ੍ਹ, 6 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਹਮਣੇ ਵਿਰੋਧੀ ਧਿਰ ਚਾਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਂ ਫਿਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ, ਆਮ ਆਦਮੀ ਪਾਰਟੀ ਦਾ ਕੋਈ ਮੁਕਾਬਲਾ ਨਹੀਂ ਕਰ ਸਕੇਗਾ।
ਚੀਮਾ ਨੇ ਕਿਹਾ ਕਿ ਜਦੋਂ ਵੀ ਚੋਣਾਂ ਹੋਣਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਜੋ ਵੀ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ, ਉਸ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਭਰੋਸਾ ਅੱਜ ਵੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ।
ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਰੋਧੀ ਪਾਰਟੀਆਂ ਲੋਕਾਂ ਦਾ ਭਰੋਸਾ ਗੁਆ ਚੁੱਕੀਆਂ ਹਨ ਅਤੇ ਇਸੇ ਕਾਰਨ ਉਹ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨਬਾਜ਼ੀ ਕਰ ਰਹੀਆਂ ਹਨ।
- Download Babushahi App
-
-