ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ 'Favorite BJP Leader', ਪੰਜਾਬ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ ਤੇਜ਼
ਬਾਬੂਸ਼ਾਹੀ ਬਿਊਰੋ
ਲੁਧਿਆਣਾ, 7 ਅਗਸਤ 2026:
ਪੰਜਾਬ ਕਾਂਗਰਸ ਅੰਦਰ ਚੱਲ ਰਹੀ ਭਾਰੀ ਧੜੇਬੰਦੀ ਦੇ ਵਿਚਕਾਰ ਰਾਹੁਲ ਗਾਂਧੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ੰਸਾ ਕਰਦੇ ਨਜ਼ਰ ਆ ਰਹੇ ਹਨ। ਦਿੱਲੀ ਵਿੱਚ ਯੂਥ ਨਾਲ ਗੱਲਬਾਤ ਦੌਰਾਨ ਜਦੋਂ ਰਾਹੁਲ ਤੋਂ ਭਾਜਪਾ ਵਿੱਚ ਉਨ੍ਹਾਂ ਦੇ ਪਸੰਦੀਦਾ ਨੇਤਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਮੁਸਕੁਰਾਉਂਦੇ ਹੋਏ ਕਿਹਾ, "ਕੈਪਟਨ ਅਮਰਿੰਦਰ ਸਿੰਘ, ਬਿਲਕੁਲ! ਉਹ ਕੂਲ ਹਨ, ਮਿਲਣ-ਜੁਲਣ 'ਚ ਆਸਾਨ ਹਨ ਅਤੇ ਮਿਲਟਰੀ ਹਿਸਟਰੀ ਦੇ ਮਾਹਰ ਹਨ। ਹੈਲੋ ਅੰਕਲ ਅਮਰਿੰਦਰ..."। ਰਾਹੁਲ ਵੱਲੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਜਾਣ ਤੋਂ ਬਾਅਦ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਮੰਨਿਆ ਸੀ ਕਿ ਉਹ ਕਾਂਗਰਸ ਪਰਿਵਾਰ ਨੂੰ ਯਾਦ ਕਰਦੇ ਹਨ ਕਿਉਂਕਿ ਭਾਜਪਾ ਵਿੱਚ ਕਾਂਗਰਸ ਵਰਗਾ ਖੁੱਲ੍ਹਾ ਮਾਹੌਲ ਅਤੇ ਆਪਣਾਪਣ ਨਹੀਂ ਹੈ। ਪੰਜਾਬ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਦੇਖਦਿਆਂ, ਰਾਣਾ ਗੁਰਜੀਤ ਸਿੰਘ ਅਤੇ ਪ੍ਰਗਟ ਸਿੰਘ ਵਰਗੇ ਸੀਨੀਅਰ ਕਾਂਗਰਸੀ ਲੀਡਰਾਂ ਨੇ ਵੀ ਕੈਪਟਨ ਦੀ ਤਜਰਬੇਕਾਰ ਲੀਡਰਸ਼ਿਪ ਅਤੇ ਗਾਂਧੀ ਪਰਿਵਾਰ ਨਾਲ ਉਨ੍ਹਾਂ ਦੇ ਪੁਰਾਣੇ ਸਬੰਧਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਦੀ ਪਾਰਟੀ 'ਚ ਵਾਪਸੀ ਦਾ ਸਵਾਗਤ ਕਰਨ ਦੇ ਸੰਕੇਤ ਦਿੱਤੇ ਹਨ।
- Download Babushahi App
-
-