ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕੈਨੇਡਾ 'ਚ ਫਸੇ ਵਿਦਿਆਰਥੀਆਂ ਦਾ ਮੁੱਦਾ
NRI ਮੰਤਰੀ ਰਵਜੋਤ ਸਿੰਘ ਵੱਲੋਂ ਮਦਦ ਦਾ ਭਰੋਸਾ, 'ਆਪ' ਵਿਧਾਇਕ ਦੀ ਅਸਤੀਫ਼ੇ ਦੀ ਧਮਕੀ
ਮੋਹਾਲੀ, 7 ਅਗਸਤ 2026:
ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਦਨ ਦੌਰਾਨ ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦਾ ਮੁੱਦਾ ਗਰਮਾਇਆ ਰਿਹਾ। ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕੈਨੇਡਾ 'ਚ ਲਗਭਗ 1,500 ਅੰਤਰਰਾਸ਼ਟਰੀ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੂੰ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵੀ ਵਰਕ ਪਰਮਿਟ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਸੰਭਵ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਦਦ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਸਮੀਖਿਆ ਲਈ ਕੇਂਦਰ ਸਰਕਾਰ ਨਾਲ ਵੀ ਸੰਪਰਕ ਕੀਤਾ ਹੈ।
- Download Babushahi App
-
-