ਮਿਸਲ ਸਤਲੁਜ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ
*ਗੁਰਬਾਜ ਸਿੰਘ ਛੱਤੇਆਣਾ ਮਿਸਲ ਸਤਲੁਜ ਪਾਰਟੀ ਦੇ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ: ਅਜੇਪਾਲ ਸਿੰਘ*
ਸ੍ਰੀ ਮੁਕਤਸਰ ਸਾਹਿਬ 7 ਅਗਸਤ, 2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਮਿਸਲ ਸਤਲੁਜ ਪਾਰਟੀ ਨੂੰ ਪਿੰਡ, ਕਸਬਾ, ਸ਼ਹਿਰ ਅਤੇ ਜ਼ਿਲ੍ਹਾ ਪੱਧਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਜਥੇਬੰਦਕ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਖੇਤਰ ਵਿੱਚ ਨਵੇਂ ਅਤੇ ਸਮਰਪਿਤ ਸਾਥੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਮਿਸਲ ਸਤਲੁਜ ਪਾਰਟੀ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਮਿਸਲ ਸਤਲੁਜ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਦੀ ਪੂਰੀ ਟੀਮ ਨੇ ਵੀ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਪਾਰਟੀ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਆਪਣੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਨੇੜਲੇ ਸੰਪਰਕ ਦੇ ਸਦਕਾ ਮਿਸਲ ਸਤਲੁਜ ਪਾਰਟੀ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਮੁੱਦਿਆਂ ਲਈ ਦ੍ਰਿੜਤਾ ਨਾਲ ਸੰਘਰਸ਼ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਹਰ ਖੇਤਰ ਵਿੱਚ ਸੰਗਠਨ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।
ਇਸ ਮੌਕੇ ਹੋਈ ਵਿਸ਼ੇਸ਼ ਮੀਟਿੰਗ ਵਿੱਚ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ, ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸ਼ੇਖੋ, 'ਪੂਰਾ ਪੰਜਾਬ ਲਹਿਰ' ਦੇ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੁੜ, ਸਰਦਾਰ ਮਿੰਟੂ ਦੀਪ ਸਿੰਘ ਵਾਲਾ, ਸਰਦਾਰ ਸੁਖਪਾਲ ਸਿੰਘ ਮੁਮਾਰਾ, ਸਰਦਾਰ ਨਿਰਮਲ ਸਿੰਘ ਭੰਗੇਵਾਲਾ, ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਇਕਬਾਲ ਸਿੰਘ ਫਿੱਡਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
- Download Babushahi App
-
-