ਵਿਧਾਇਕ ਸ਼ੈਰੀ ਕਲਸੀ ਨੇ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਉਠਾਏ ਵੱਖ-ਵੱਖ ਮੁੱਦੇ
ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ
ਰੋਹਿਤ ਗੁਪਤਾ
ਬਟਾਲਾ, 7 ਅਗਸਤ ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ।
ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੇ ਸ਼ਹਿਰ ਦੇ ਸੀਵਰੇਜ਼ ਦੀ ਸਮੱਸਿਆ ਨੂੰ ਲੈ ਕੇ ਮੁੱਦਾ ਚੁੱਕਿਆ ਹੈ।
ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਵਿਚ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਪਿਛਲੀਆਂ ਸਰਕਾਰਾਂ ਵਲੋਂ ਸੀਵਰੇਜ਼ ਦਾ ਕੰਮ ਕਰਵਾਇਆ ਗਿਆ ਸੀ ਪਰ ਬਰਸਾਤਾਂ ਦੌਰਾਨ ਪਾਣੀ ਇਕੱਠਾ ਹੋ ਜਾਂਦਾ ਹੈ ਤਾਂ ਇਹੀ ਪਾਰਟੀਆਂ ਕਹਿੰਦੀਆਂ ਹਨ ਕਿ ਸੀਵਰੇਜ਼ ਕਾਰਨ ਲੋਕ ਪਰੇਸ਼ਾਨ ਹਨ। ਇਸ ਲਈ ਮੇਰੀ ਬੇਨਤੀ ਹੈ ਕਿ ਬਟਾਲਾ ਵਾਸੀਆਂ ਦੀ ਸੀਵਰੇਜ਼ ਦੀ ਸਮੱਸਿਆ ਜਲਦ ਹੱਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਸਮੱਸਿਆ ਜਲਦ ਹੱਲ ਕੀਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋ ਜਿੰਨੇ ਵੀ ਮੁੱਦੇ ਵਿਧਾਨ ਸਭਾ ਵਿਚ ਚੱਕੇ ਹਨ, ਉਨ੍ਹਾਂ ਦਾ ਹੱਲ ਹੋਇਆ ਹੈ ਅਤੇ ਬਟਾਲਾ ਵਾਸੀਆਂ ਨੂੰ ਜਲਦ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ।
ਇਸ ਮੌਕੇ ਉਨ੍ਹਾਂ ਵਲੋਂ ਆਰ ਸੀ ਦਾ ਮੁੱਦਾ ਚੁੱਕਦਿਆਂ ਦੱਸਿਆ ਗਿਆ ਕਿ ਭਾਰਤ ਸਰਕਾਰ ਵਲੋਂ ਆਰ ਸੀ ਟਰਾਂਸਫਰ ਸਬੰਧੀ ਨਵੀਆਂ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਨਾਲ ਐੱਨ ਆਰ ਆਈ ਪਰਿਵਾਰਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ, ਜਿਸ ਵਿੱਚ ਸੋਧ ਕਰਨ ਦੀ ਲੋੜ ਹੈ। ਉਨ੍ਹਾਂ ਮਾਣਯੋਗ ਸਪੀਕਰ ਪੰਜਾਬ ਨੂੰ ਇਸ ਬਾਬਤ ਮੰਗ ਪੱਤਰ ਵੀ ਸੌਂਪਿਆ।
ਇਸ ਮੌਕੇ ਉਨ੍ਹਾਂ ਵਲੋਂ ਬੀਤੇ ਦਿਨੀਂ ਭਾਜਪਾ ਦੇ ਇੱਕ ਆਗੂ ਵਲੋਂ ਐੱਸ. ਆਈ. ਆਰ ਨਾਲ ਸਬੰਧਤ ਦਿੱਤੇ ਬਿਆਨ ਦਾ ਮੁੱਦਾ ਚੁੱਕਿਆ ਗਿਆ। ਜਿਸ ਸਬੰਧੀ ਉਨ੍ਹਾਂ ਭਾਜਪਾ ਨੂੰ ਦਿੱਤੇ ਗਏ ਬਿਆਨ ਬਾਰੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ।
- Download Babushahi App
-
-