ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਲਾਇਬ੍ਰੇਰੀ ਵਿੱਚ ਪੌਦੇ ਲਾਏ
ਅਸ਼ੋਕ ਵਰਮਾ
ਬਠਿੰਡਾ, 8 ਅਗਸਤ 2026:ਜਿਲਾ ਬਠਿੰਡਾ ਦੇ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਮਰਹੂਮ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਵਿੱਚ ਉਹਨਾਂ ਦੀ ਵੱਡੀ ਭੈਣ ਸਤਵੀਰ ਕੌਰ ਨੇ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਵੱਡੀ ਗਿਣਤੀ ਵਿੱਚ ਫਲਦਾਰ, ਛਾਂਦਾਰ, ਫੁੱਲਾਂ ਅਤੇ ਸਜਾਵਟੀ ਪੌਦੇ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਦਰਸ਼ਨ ਕੁਮਾਰ ਅਤੇ ਲਾਇਬ੍ਰੇਰੀਅਨ ਸਵਰਨਜੀਤ ਕੌਰ ਦੀ ਦੇਖ ਰੇਖ ਹੇਠ ਲਵਾਏ। ਪੌਦੇ ਲਗਾਉਣ ਦੀ ਰ ਸ਼ੁਰੂਆਤ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਦਰਸ਼ਨ ਕੁਮਾਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਦੀ ਲਾਇਬ੍ਰੇਰੀਅਨ ਸਵਰਨਜੀਤ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੀ ਦਰਸ਼ਨ ਕੁਮਾਰ ਨੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਨਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਜ਼ਿਕਰਯੋਗ ਹੈ ਕਿ ਪਿੰਡ ਕੋਟਗੁਰੂ (ਬਠਿੰਡਾ) ਦੀ ਬਹੁਤ ਹੀ ਹੋਣਹਾਰ ਧੀ ਪ੍ਰੋਫ਼ੈਸਰ ਜਸਵੰਤ ਕੌਰ, ਭਰ ਜਵਾਨੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਕਰਕੇ ਦੁਨੀਆਂ ਤੋਂ ਸਦਾ ਲਈ ਰੁਖਸਤ ਹੋ ਗਈ ਸੀ। ਨਿੱਕੀ ਉਮਰੇ ਹੀ ਉਹਨਾਂ ਉਚੇਰੀ ਵਿੱਦਿਆ ਹਾਸਲ ਕਰਨ ਤੋਂ ਇਲਾਵਾ ਪੰਜਾਬੀ ਅਖ਼ਬਾਰਾਂ ਵਿੱਚ ਅਨੇਕਾਂ ਹੀ ਖੋਜ ਭਰਪੂਰ ਲੇਖ ਲਿਖ ਕੇ ਸਮਾਜ ਨੂੰ ਵਿਸ਼ੇਸ ਸੇਧ ਦੇਣ ਦੇ ਨਾਲ ਨਾਲ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਸੀ। ਸਵਰਨਜੀਤ ਕੌਰ ਨੇ ਕਿਹਾ ਕਿ ਸਾਨੂੰ ਸਭ ਨੂੰ ਅਜਿਹੇ ਦਿਨਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਆਪਣਿਆਂ ਦੀ ਯਾਦ ਨੂੰ ਸਦੀਵੀ ਯਾਦਗਾਰੀ ਬਣਾਇਆ ਜਾ ਸਕੇ।
- Download Babushahi App
-
-