ਸਿਹਤ ਵਿਭਾਗ ਨੇ ਡੀ-ਵਾਰਮਿੰਗ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ
1 ਤੋਂ 19 ਸਾਲ ਦੇ ਸਾਰੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜ਼ੋਲ ਦੀ ਗੋਲੀ:- ਡਾ.ਰਾਜੇਸ਼ ਕੁਮਾਰ
ਗੁਰਪ੍ਰੀਤ ਸਿੰਘ ਜਖਵਾਲੀ
ਫਤਹਿਗੜ੍ਹ ਸਾਹਿਬ 08 ਅਗਸਤ ( ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ ਹਿਤਿੰਦਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਹੁਕਮਾਂ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਡੀ-ਵਾਰਮਿੰਗ ਦਿਵਸ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ l
ਇਸ ਮੌਕੇ ਤੇ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ। ਜਿਸ ਕਰਕੇ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ। ਇਸ ਲਈ ਬੱਚਿਆਂ ਨੂੰ ਅਲਬੈਂਡਾਜੋਲ ਦੀ ਦਵਾਈ ਖਿਲਾਉਣੀ ਬਹੁਤ ਜਰੂਰੀ ਹੁੰਦੀ ਹੈ। ਇਹ ਦਵਾਈ ਖਾਣਾ ਖਾਣ ਤੋਂ ਬਾਅਦ ਚੱਬ ਕੇ ਪਾਣੀ ਨਾਲ ਖਾਣੀ ਚਾਹੀਦੀ ਹੈ ਅਤੇ ਇਹ ਦਵਾਈ ਕਦੇ ਵੀ ਖਾਲੀ ਪੇਟ ਨਹੀਂ ਖਾਣੀ ਚਾਹੀਦੀ।
ਉਹਨਾਂ ਕਿਹਾ ਕਿ ਮਿਤੀ 10 ਅਗਸਤ ਨੂੰ ਰਾਸ਼ਟਰੀ ਡੀ—ਵਾਰਮਿੰਗ ਦਿਵਸ ਅਤੇ 17 ਅਗਸਤ ਨੂੰ ਮੌਪ—ਅੱਪ ਰਾਊਂਡ ਦੌਰਾਨ ਸਿਹਤ ਵਿਭਾਗ ਵੱਲੋਂ ਜਿਲ੍ਹੇ ਅੰਦਰ 1 ਤੋਂ 19 ਸਾਲ ਤੱਕ ਦੇ ਲਗਭਗ 1.70 ਲੱਖ ਬੱਚਿਆਂ ਨੂੰ ਅਲਬੈਂਡਾਜੋਲ ਦੀ ਦਵਾਈ ਖਵਾਈ ਜਾਵੇਗੀ। ਇਸ ਦੌਰਾਨ ਆਂਗਣਵਾੜੀ / ਸਕੂਲਾਂ ਵਿੱਚ ਪੜ੍ਹਦੇ ਬੱਚੇ ਅਤੇ ਸਕੂਲ ਨਾ ਜਾਣ ਵਾਲੇ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀ ਨਿਗਰਾਨੀ ਲਈ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਸਿਹਤ ਟੀਮਾਂ ਦਾ ਗਠਣ ਕੀਤਾ ਗਿਆ ਹੈ। ਇਸ ਮੌਕੇ ਤੇ ਜਿਲਾ ਡੈਂਟਲ ਸਿਹਤ ਅਫਸਰ ਡਾਕਟਰ ਪਾਰੁਲ ਗੁਪਤਾ , ਡੀਐਮਸੀ ਡਾ ਰਾਜੇਸ਼ ਕੁਮਾਰ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਸਟੈਨੋ ਬਲਜੀਤ ਕੌਰ, ਸਕੂਲ ਹੈਲਥ ਕੋਆਰਡੀਨੇਟਰ ਹਰਪਾਲ ਸਿੰਘ ਸੋਢੀ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਕੰਪਿਊਟਰ ਆਪਰੇਟਰ ਅਨਿਲ ਭਾਰਤਵਾਜ ਆਦਿ ਹਾਜਰ ਸਨ।
- Download Babushahi App
-
-