ਨਿਰਧਾਰਤ ਪਾਰਕਿੰਗ ਲਾਈਨਾਂ ਤੋਂ ਬਾਹਰ ਕਾਰਾਂ ਖੜ੍ਹੀਆਂ ਕਰਨ ਵਾਲਿਆਂ ਦੇ ਕੱਟੇ ਆਨਲਾਈਨ ਚਲਾਨ
ਬਠਿੰਡਾ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਕਾਰਵਾਈ
ਅਸ਼ੋਕ ਵਰਮਾ
ਬਠਿੰਡਾ, 8 ਅਗਸਤ 2026 :ਬਠਿੰਡਾ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਆਵਾਜਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਰੋਕਣ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਨਿਰਧਾਰਤ ਪੀਲੀਆਂ ਅਤੇ ਚਿੱਟੀਆਂ ਲਾਈਨਾਂ ਤੋਂ ਬਾਹਰ ਵਾਹਨ ਪਾਰਕ ਕਰਨ ਵਾਲੇ ਵਾਹਨ ਚਾਲਕਾਂ ਦੇ ਆਨਲਾਈਨ ਚਲਾਨ ਕੀਤੇ ਗਏ। ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਕਾਰਨ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਸੜਕਾਂ 'ਤੇ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਸਕਦੀ ਹੈ। ਬਠਿੰਡਾ ਟ੍ਰੈਫਿਕ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਕੇਵਲ ਨਿਰਧਾਰਤ ਪਾਰਕਿੰਗ ਸਥਾਨਾਂ 'ਤੇ ਹੀ ਪਾਰਕ ਕਰਨ ਅਤੇ ਸੜਕ 'ਤੇ ਗਲਤ ਥਾਂ ਵਾਹਨ ਖੜ੍ਹਾ ਕਰਨ ਤੋਂ ਗੁਰੇਜ਼ ਕਰਨ।
ਏਐਸਆਈ ਮੇਜਰ ਸਿੰਘ, ਇੰਚਾਰਜ ਟ੍ਰੈਫਿਕ ਪੁਲਿਸ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਸੁਰੱਖਿਅਤ ਸੜਕਾਂ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਆਪੋ ਆਪਣੀਆਂ ਗੱਡੀਆਂ ਗਲਤ ਥਾਵਾਂ ਤੇ ਨਾ ਖੜ੍ਹੀਆਂ ਕਰਨ , ਨਿਰਧਾਰਤ ਪਾਰਕਿੰਗ ਸਥਾਨ ਵਰਤਣ ਅਤੇ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ।
- Download Babushahi App
-
-