ਚਮਕੌਰ ਸਾਹਿਬ ਦੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ: ਅਜੇਪਾਲ ਸਿੰਘ ਬਰਾੜ
ਚਮਕੌਰ ਸਾਹਿਬ 9 ਅਗਸਤ, 2026
ਸਰਦਾਰ ਅਜੇ ਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਪਾਰਟੀ ਨੇ ਦੱਸਿਆ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਚਮਕੌਰ ਸਾਹਿਬ ਵਿਖੇ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਰੱਥ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਲੋਕਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਣ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਲਈ ਚੱਲ ਰਹੀ ਮੁਹਿੰਮ ਨੂੰ ਵੀ ਨਵੀਂ ਤਾਕਤ ਮਿਲੇਗੀ।
ਅੱਜ ਮਿਸਲ ਸਤਲੁਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਡਾ. ਅਮਨ ਸਿੰਘ, ਧਰਮ ਅਧਿਐਨ ਵਿੱਚ ਡਾਕਟਰੇਟ, ਰਣਵੀਰ ਕੌਰ, ਲੈਕਚਰਾਰ, ਕੰਪਿਊਟਰ ਸਾਇੰਸ, ਅਤੇ ਕੋਮਲਪ੍ਰੀਤ ਸਿੰਘ ਸੰਧੂ ਸ਼ਾਮਲ ਹਨ।ਅਜ ਦੀ ਵਿਸ਼ੇਸ਼ ਮੀਟਿੰਗ ਵਿੱਚ ਅਜੇਪਾਲ ਸਿੰਘ ਬਰਾੜ ਤੋਂ ਇਲਾਵਾ ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ ਅਤੇ ਹਰਜੀਤ ਸਿੰਘ ਖਿਜਰਾਬਾਦ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਤਿੰਨਾਂ ਸ਼ਖ਼ਸੀਅਤਾਂ ਦਾ ਮਿਸਲ ਸਤਲੁਜ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਸਮਾਜ ਪ੍ਰਤੀ ਵਚਨਬੱਧਤਾ ਪਾਰਟੀ ਲਈ ਅਹਿਮ ਸਰਮਾਇਆ ਸਾਬਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਚਮਕੌਰ ਸਾਹਿਬ ਖੇਤਰ ਵਿੱਚ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਆਵਾਜ਼ ਨੂੰ ਹੋਰ ਬੁਲੰਦ ਕਰਨ ਵਿੱਚ ਅਹਿਮ ਯੋਗਦਾਨ ਪਵੇਗਾ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਭਵਿੱਖ ਲਈ ਸਾਂਝੇ ਯਤਨਾਂ ਨੂੰ ਅੱਗੇ ਵਧਾਉਣਾ ਹੈ। ਪਾਰਟੀ ਵੱਲੋਂ ਸਮਾਜ ਦੇ ਹਰ ਵਰਗ ਦੀਆਂ ਯੋਗ ਅਤੇ ਸਮਰੱਥ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਇੱਕ ਮਜ਼ਬੂਤ ਜਨ-ਲਹਿਰ ਖੜ੍ਹੀ ਕਰਨ ਲਈ ਯਤਨ ਜਾਰੀ ਰਹਿਣਗੇ।
- Download Babushahi App
-
-