ਰੂਪਨਗਰ ਟ੍ਰੈਫਿਕ ਪੁਲਿਸ ਕਾਂਵੜੀਆਂ ਨੂੰ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਰੂਪਨਗਰ 9 ਅਗਸਤ 2026 : ਕਾਂਵੜ ਯਾਤਰਾ ਦੇ ਮੱਦੇਨਜ਼ਰ ਰੂਪਨਗਰ ਟ੍ਰੈਫਿਕ ਪੁਲਿਸ ਵੱਲੋਂ ਕਾਂਵੜੀਆਂ ਨੂੰ ਸੜਕਾਂ ’ਤੇ ਸੁਰੱਖਿਅਤ ਢੰਗ ਨਾਲ ਯਾਤਰਾ ਕਰਨ ਦੀ ਅਪੀਲ ਕੀਤੀ ਗਈ ਹੈ , ਐੱਸ.ਐੱਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਸੜਕੀ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ
ਟ੍ਰੈਫਿਕ ਪੁਲਿਸ ਨੇ ਕਾਂਵੜੀਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਸੜਕ ’ਤੇ ਪੂਰੀ ਸਾਵਧਾਨੀ ਵਰਤਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ , ਪੁਲਿਸ ਵੱਲੋਂ ਖ਼ਾਸ ਤੌਰ ’ਤੇ ਕਾਂਵੜੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਧਿਆਨ ਭਟਕਣ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ
ਪੁਲਿਸ ਨੇ ਕਿਹਾ ਕਿ ਸੜਕ ਪਾਰ ਕਰਦੇ ਸਮੇਂ ਦੋਵੇਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਧਿਆਨ ਨਾਲ ਵੇਖਿਆ ਜਾਵੇ ਅਤੇ ਜਲਦਬਾਜ਼ੀ ਤੋਂ ਬਚਿਆ ਜਾਵੇ , ਇਸ ਤੋਂ ਇਲਾਵਾ ਕਾਂਵੜੀਆਂ ਨੂੰ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਤਾਰਬੱਧ ਹੋ ਕੇ ਚੱਲਣ ਦੀ ਅਪੀਲ ਕੀਤੀ ਗਈ ਹੈ
ਟ੍ਰੈਫਿਕ ਪੁਲਿਸ ਨੇ ਕਿਹਾ ਕਿ ਕਾਂਵੜ ਯਾਤਰਾ ਦੌਰਾਨ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਜਾਰੀ ਰਹਿੰਦੀ ਹੈ, ਇਸ ਲਈ ਹਰ ਕਾਂਵੜੀ ਵੱਲੋਂ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਵਰਤਣੀ ਬੇਹੱਦ ਜ਼ਰੂਰੀ ਹੈ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਂਵੜੀਆਂ ਨਾਲ ਸਹਿਯੋਗ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ
- Download Babushahi App
-
-