Punjab Breaking- ਸਰਕਾਰੀ ਸਕੂਲ ਦੇ ਹੈਡਮਾਸਟਰ ਦਾ ਕਿਰਚਾਂ ਮਾਰ ਕੇ ਕਤਲ
Babushahi Network
ਮੋਹਾਲੀ, 9 ਅਗਸਤ 2026- ਸਰਕਾਰੀ ਹਾਈ ਸਕੂਲ ਕੂੰਭੜਾ ਦੇ ਹੈਡਮਾਸਟਰ ਗੁਰਸੇਵਕ ਸਿੰਘ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ’ਤੇ ਕੁੱਝ ਦਿਨ ਪਹਿਲਾਂ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕੀਤਾ ਸੀ। ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਵੀਰਵਾਰ ਨੂੰ ਉਨ੍ਹਾਂ ਦੀ ਸਰਜਰੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਕਾਰਡਿਐਕ ਅਰੇਸਟ (Cardiac Arrest) ਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ, ਪਰ ਬੀਤੀ ਰਾਤ ਉਹ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
- Download Babushahi App
-
-