ਸ਼ਹੀਦ ਕਿਰਨਜੀਤ ਕੌਰ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ
ਪਿੰਡਾਂ, ਸਕੂਲਾਂ, ਕਾਲਜ਼ਾਂ ਦੀ ਸਾਂਝੀ ਮੁਹਿੰਮ
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਪੁੱਜੀ
12 ਅਗਸਤ ਦਾਣਾ ਮੰਡੀ ਮਹਿਲਕਲਾਂ ਕਾਫ਼ਲੇ ਬੰਨ੍ਹ ਕੇ ਪੁੱਜਣ ਦਾ ਸੁਨੇਹਾ
ਅਸ਼ੋਕ ਵਰਮਾ
ਬਰਨਾਲਾ, 10 ਅਗਸਤ 2026 :ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਦੀ ਅਗਵਾਈ ਵਿੱਚ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 12 ਅਗਸਤ 2026 ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ 1 ਅਗਸਤ ਤੋਂ ਸ਼ੁਰੂ ਹੋਈ ਮੁਹਿੰਮ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਪੁੱਜੀ। ਇਸ ਸਮੇਂ ਯਾਦਗਾਰ ਕਮੇਟੀ ਮਹਿਲਕਲਾਂ ਦੇ ਆਗੂ ਨਰਾਇਣ ਦੱਤ, ਇਨਕਲਾਬੀ ਕੇਂਦਰ ਦੇ ਨੌਜਵਾਨ ਆਗੂਆਂ ਹਰਪ੍ਰੀਤ ਕੌਰ ਹਰਦਾਸਪੁਰਾ ਅਤੇ ਹਰਪ੍ਰੀਤ ਮਲੂਕਪੁਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਲੋਕਾਂ ਦੇ ਏਕੇ, ਜ਼ੁਲਮ ਨਾ ਸਹਿਣ, ਕੁੜ੍ਹੀਆਂ ਨੂੰ ਚੰਗੇਰਾ ਜੀਵਨ ਜੀਣ ਲਈ, ਜ਼ਿੰਦਗੀ ਜੀਣ ਦੇ ਸਹੀ ਅਰਥਾਂ ਨੂੰ ਜਾਨਣ ਲਈ ਕਿਤਾਬਾਂ ਉਸਾਰੂ ਸਾਹਿਤ ਦੇ ਲੜ ਲੱਗਣ ਦੀ ਲੋੜ ਤੇ ਜੋਰ ਦਿੱਤਾ।
ਆਗੂਆਂ ਨੇ ਮਹਿਲਕਲਾਂ ਲੋਕ ਘੋਲ ਦੇ ਵਿਗਿਆਨ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਇਸੇ ਹੀ ਤਰ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਇਸ ਲੋਕ ਘੋਲ ਦੀ ਸ਼ਾਨਾਮੱਤਾ ਵਿਰਾਸਤ ਦਾ ਹਿੱਸਾ ਬਨਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜ਼ਬਰ ਜ਼ੁਲਮ ਖਿਲਾਫ਼ ਲੋਕ ਟਾਕਰੇ ਦੀ ਲਹਿਰ ਉਸਾਰਨ ਲਈ ਨੌਜਵਾਨਾਂ ਨੂੰ ਸੰਘਰਸ਼ਾਂ ਵਿੱਚ ਮੋਹਰੀ ਰੋਲ ਅਦਾ ਕਰਨ ਦੀ ਅਪੀਲ ਕੀਤੀ। ਇਸ ਵਿਚਾਰ ਚਰਚਾ ਨੂੰ ਸਫ਼ਲ ਬਨਾਉਣ ਵਿੱਚਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਭੋਲਾ ਸਿੰਘ ਵਿਰਕ, ਪ੍ਰਿੰਸੀਪਲ ਡਾ ਸਰਬਜੀਤ ਸਿੰਘ ਕਲੇਰ, ਪ੍ਰੋ ਮਿੱਠੂ ਪਾਠਕ, ਮੈਡਮ ਮਨਦੀਪ ਕੌਰ, ਮੈਡਮ ਸਵਰਨਜੀਤ ਕੌਰ, ਮੈਡਮ ਅਮਨਦੀਪ ਕੌਰ ਆਦਿ ਅਧਿਆਪਕਾਂ ਦਾ ਅਹਿਮ ਯੋਗਦਾਨ ਰਿਹਾ। ਅਧਿਆਪਕਾਂ ਨੇ ਆਗੂਆਂ ਨੂੰ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਲਈ ਹਰ ਸੰਭਵ ਸਹਿਯੋਗ ਕਰਦਿਆਂ ਮਹਿਲਕਲਾਂ ਵਿਖ਼ੇ ਵਿਦਿਆਰਥੀਆਂ ਨੂੰ ਪਹੁੰਚਣ ਲਈ ਬੇਨਤੀ ਕੀਤੀ ਗਈ। ਕਾਲਜ਼ ਅਧਿਆਪਕਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਕਾਲਜ਼ ਦੇ ਵਿਦਿਆਰਥੀ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਵਿੱਚ ਸ਼ਾਮਲ ਹੋਣਗੇ।
- Download Babushahi App
-
-