ਬਠਿੰਡਾ ਦਿਹਾਤੀ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ਵਿੱਚ ਸ਼ਾਮਲ
ਅਸ਼ੋਕ ਵਰਮਾ
ਬਠਿੰਡਾ, 11 ਅਗਸਤ 2026 : ਬਠਿੰਡਾ ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸ਼੍ਰੀ ਕੋਟ ਫੱਤਾ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਭਾਜਪਾ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸਰੂਪ ਚੰਦ ਸਿੰਘਲਾ ਅਤੇ ਭਾਜਪਾ ਦੇ ਸੂਬਾ ਸਹਾਇਕ ਮੀਡੀਆ ਇੰਚਾਰਜ ਸਾਬਕਾ ਆਈਏਐਸ ਅਫਸਰ ਪਰਮਪਾਲ ਕੌਰ ਸਿੱਧੂ ਵੀ ਹਾਜ਼ਰ ਸਨ। ਕੋਟ ਫੱਤਾ ਦੇ ਨਾਲ ਵੱਡੀ ਗਿਣਤੀ ਸਰਪੰਚਾਂ ਸਾਬਕਾ ਸਰਪੰਚ ਆ ਪੰਚਾਇਤ ਮੈਂਬਰ ਆ ਅਤੇ ਦਰਜਨਾਂ ਦੀ ਗਿਣਤੀ ਵਿੱਚ ਸੀਨੀਅਰ ਆਗੂਆਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਭਰੋਸਾ ਦਵਾਇਆ ਕਿ ਹਰ ਮਿਹਨਤੀ ਸਾਥੀ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਦੇਖ ਕੇ ਪੰਜਾਬ ਦੇ ਲੋਕ ਵੱਡੀ ਪੱਧਰ ਤੇ ਭਾਜਪਾ ਨਾਲ ਜੁੜ ਰਹੇ ਹਨ ਜਿਸ ਦੀ ਮਿਸਾਲ ਦਰਸ਼ਨ ਸਿੰਘ ਕੋਟ ਫੱਤਾ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਮਿਲਦੀ ਹੈ। ਹਾਲਾਂਕਿ ਇਸ ਦੀ ਅਧਿਕਾਰਕ ਤੌਰ ਤੇ ਕੋਈ ਪੁਸ਼ਟੀ ਨਹੀਂ ਹੋਈ ਪਰ ਮੰਨਿਆ ਜਾ ਰਿਹਾ ਹੈ ਕਿ ਦਰਸ਼ਨ ਸਿੰਘ ਕੋਟ ਫੱਤਾ ਬਠਿੰਡਾ ਦਿਹਾਤੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ।।
- Download Babushahi App
-
-