ਕਾਲਕਾ ਤੇ ਕਾਹਲੋਂ ਵੱਲੋਂ ਇਕਬਾਲ ਸਿੰਘ ਬਾਜ਼ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਦਾ ਸਵਾਗਤ
ਨਵੀਂ ਦਿੱਲੀ 11 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵਾਰਡ ਨੰਬਰ 10, ਗੁਰੂ ਹਰਿਕ੍ਰਿਸ਼ਨ ਨਗਰ ਤੋਂ ਸਰਦਾਰ ਇਕਬਾਲ ਸਿੰਘ ਬਾਜ਼ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਇਕਬਾਲ ਸਿੰਘ ਬਾਜ਼ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਸ਼ਮੂਲੀਅਤ ਨਾਲ ਸੇਵਾ, ਸਾਂਝ ਅਤੇ ਸਿੱਖੀ ਦੇ ਸਾਂਝੇ ਸਫ਼ਰ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨਾਲ ਜੁੜਨ ਵਾਲੇ ਹਰ ਸਾਥੀ ਦਾ ਯੋਗਦਾਨ ਪੰਥਕ ਸੇਵਾ ਅਤੇ ਭਾਈਚਾਰੇ ਦੀ ਬਿਹਤਰੀ ਲਈ ਬਹੁਤ ਅਹਿਮ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪੰਥਕ ਸੋਚ, ਸੇਵਾ ਭਾਵਨਾ ਅਤੇ ਸਿੱਖ ਭਾਈਚਾਰੇ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਲੈ ਕੇ ਅੱਗੇ ਵਧ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਰਦਾਰ ਇਕਬਾਲ ਸਿੰਘ ਬਾਜ਼ ਅਤੇ ਉਨ੍ਹਾਂ ਦੀ ਟੀਮ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਤ ਦੀ ਸੇਵਾ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ।
ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਸਮੁੱਚੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਪੰਥ ਅਤੇ ਸਮਾਜ ਦੀ ਸੇਵਾ ਲਈ ਹੋਰ ਦ੍ਰਿੜ੍ਹਤਾ ਅਤੇ ਇਕਜੁੱਟਤਾ ਨਾਲ ਅੱਗੇ ਵਧਣਗੇ।
ਉਨ੍ਹਾਂ ਕਿਹਾ ਕਿ ਸਾਂਝੀ ਸੋਚ, ਸੇਵਾ ਭਾਵਨਾ ਅਤੇ ਸੰਗਤ ਦੇ ਸਹਿਯੋਗ ਨਾਲ ਪੰਥਕ ਸੇਵਾ ਦੇ ਇਸ ਸਫ਼ਰ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ।
- Download Babushahi App
-
-