ਕਿੱਥੇ ਤੇ ਕਿਵੇਂ ਹੋਇਆ ਸੁਖਬੀਰ ਬਾਦਲ ਤੇ ਹਮਲਾ,? ਕੌਣ ਹੈ ਹਮਲਾਵਰ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 13 ਅਗਸਤ (ਮਨਪ੍ਰੀਤ ਸਿੰਘ ਜੱਸੀ)- ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I ਇਸ ਸੰਬੰਧੀ ਬਾਬੂਸ਼ਾਹੀ ਦੇ ਪੱਤਰਕਾਰ ਜੱਸੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਦਰਸ਼ਨਾਂ ਲਈ ਆਏ ਸਨ, ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮੀਆਂ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ I
ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ (ਜੋ ਕਿ ਇਕ ਵਕੀਲ ਹੈ) , ਵਜੋਂ ਹੋਈ ਹੈ। ਜੋ ਕਿ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਰਿਹਾ
- Download Babushahi App
-
-