ਸੁਖਬੀਰ ਬਾਦਲ ’ਤੇ ਹਮਲੇ ਦੀ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਕਰੜੀ ਨਿੰਦਾ
ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਭਾਵੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਮੌਜੂਦ ਹਮਲਾਵਰ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ ਹੈ, ਪਰ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਮਲਾਵਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਸ ਹਮਲੇ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਅਤੇ ਸੰਭਾਵਿਤ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਹਮਲਾ ਹੋਣਾ ਸੁਰੱਖਿਆ ਪ੍ਰਬੰਧਾਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਬਬਲੀ ਢਿੱਲੋਂ ਨੇ ਕਿਹਾ ਕਿ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
- Download Babushahi App
-
-