ਵੱਡੀ ਖ਼ਬਰ: ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ
ਅੰਮ੍ਰਿਤਸਰ, 14 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ। ਮੌਕੇ ਤੋਂ ਇੱਕ ਰੌਂਦ ਵੀ ਬਰਾਮਦ ਹੋਣ ਦੀ ਜਾਣਕਾਰੀ ਹੈ।
ਫਾਇਰਿੰਗ ਦੀ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਘਰ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਦੌਰਾਨ ਫਾਇਰਿੰਗ ਕਰਨ ਵਾਲਿਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ। ਹਾਲਾਂਕਿ, ਕੈਮਰਿਆਂ ਵਿੱਚ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਘਰ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਮੌਕੇ ਤੋਂ ਮਿਲੇ ਰੌਂਦ ਅਤੇ ਹੋਰ ਸਬੂਤਾਂ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।
- Download Babushahi App
-
-