ਜਿਲ੍ਹਾ ਅਤੇ ਸੈਸ਼ਨ ਵਲੋਂ ਅਜ਼ਾਦੀ ਦਿਹਾੜੇ ਮੌਕੇ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪੌਦੇ ਲਗਾਏ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਗਸਤ
ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਵੱਲੋਂ ਅਜਾਦੀ ਦਿਹਾੜੇ ਦੇ ਮੌਕੇ 'ਤੇ ਵਾਤਾਵਰਣ ਦੀ ਸੰਭਾਲ, ਹਰਿਆਵਲ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੁਕਤਾ ਪੈਦਾ ਕਰਨ ਦੇ ਉਦੇਸ਼ ਸਬੰਧੀ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪੌਦੇ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਪੌਦੇ ਵੰਡਣ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਸਰਕਾਰੀ ਕਾਲਜ ਦੇ ਕੈਂਪਸ ਵਿੱਚ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
ਉਹਨਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ-ਭਰਿਆ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਵੱਖ ਵੱਖ ਕਿਸਮਾਂ ਦੇ ਪੌਦੇ ਵੰਡੇ ਗਏ ਅਤੇ ਉਨ੍ਹਾਂ ਨੂੰ ਇਹਨਾਂ ਪੌਦਿਆਂ ਦਿ ਨਿਯਮਤ ਦੇਖਭਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਉਹਨਾਂ ਇਹ ਵੀ ਸੰਦੇਸ਼ ਦਿੱਤਾ ਕਿ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਸਾਡੀ ਸਾਂਝੀ ਜਿੰਮੇਵਾਰੀ ਹੈ ਅਤੇ ਨੌਜਵਾਨ ਪੀੜੀ ਇਸ ਸਬੰਧੀ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਅੰਤ ਵਿੱਚ ਸਾਰਿਆਂ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਕੁਲਦੀਪ ਚੰਦ,ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਪਿ੍ੰਸੀਪਲ ਡਾ. ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੀ ਮੌਜੂਦ ਸਨ।
- Download Babushahi App
-
-