ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 14 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਮੇਟੀ ਦੇ ਦਫ਼ਤਰ ਵਿਖੇ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਦੇਸ਼, ਕੌਮ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਦਾ ਨੌਜਵਾਨ ਹੀ ਕੱਲ੍ਹ ਦਾ ਭਵਿੱਖ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਕਤੀ, ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਨੂੰ ਸਹੀ ਦਿਸ਼ਾ ਦੇ ਕੇ ਦੇਸ਼ ਅਤੇ ਕੌਮ ਦੀ ਤਰੱਕੀ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਉੱਚੇ ਜੀਵਨ-ਮੁੱਲਾਂ ਨਾਲ ਜੁੜ ਕੇ ਆਪਣੇ ਜੀਵਨ ਵਿੱਚ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨੂੰ ਅਪਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ, ਸੇਵਾ, ਬਹਾਦਰੀ ਅਤੇ ਮਨੁੱਖਤਾ ਦੀ ਭਲਾਈ ਦੀਆਂ ਮਹਾਨ ਪਰੰਪਰਾਵਾਂ ਨਾਲ ਭਰਪੂਰ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਾ ਫਰਜ਼ ਹੈ ਕਿ ਉਹ ਇਸ ਮਹਾਨ ਵਿਰਾਸਤ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹੇ।
ਸਰਦਾਰ ਕਾਲਕਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਅਤੇ ਹੁਨਰ ਵਿਕਾਸ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਸਿਹਤਮੰਦ ਤੇ ਉਸਾਰੂ ਜੀਵਨ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮਜ਼ਬੂਤ, ਸਿੱਖਿਅਤ ਅਤੇ ਜ਼ਿੰਮੇਂਵਾਰ ਨੌਜਵਾਨ ਹੀ ਮਜ਼ਬੂਤ ਸਮਾਜ ਅਤੇ ਖੁਸ਼ਹਾਲ ਦੇਸ਼ ਦੀ ਨੀਂਹ ਬਣ ਸਕਦੇ ਹਨ।
ਇਸ ਮੌਕੇ ਨੌਜਵਾਨਾਂ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਨਾਲ ਵੱਖ-ਵੱਖ ਸਮਾਜਿਕ, ਸਿੱਖਿਆਤਮਕ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਮੁਲਾਕਾਤ ਦੌਰਾਨ ਨੌਜਵਾਨਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਨਵੀਂ ਸ਼ਕਤੀ ਦੇਖਣ ਨੂੰ ਮਿਲੀ।
- Download Babushahi App
-
-