ਆਕਸਫ਼ੋਰਡ ਸਕੂਲ ਭਗਤਾ ਭਾਈ ਵਿਖੇ ਧੂਮ-ਧਾਮ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ
ਅਸ਼ੋਕ ਵਰਮਾ
ਭਗਤਾ ਭਾਈ , 15 ਅਗਸਤ 2026 :‘ਦ ਆਕਸਫ਼ੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਖਾਸ ਦਿਵਸ ਨੂੰ ਬੜੇ ਉਤਸ਼ਾਹ ਅਤੇ ਹੁਲਾਸ ਨਾਲ ਮਨਾਉਂਦੀ ਹੈ। ਇਸ ਸੰਸਥਾ ਦੇ ਵਿਹੜੇ ਵਿੱਚ 80 ਵਾਂ ਅਜ਼ਾਦੀ ਦਿਵਸ ਨੂੰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਅਗਾਜ਼ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਨਾਲ ਹੋਇਆ। ਇਸ ਤੋਂ ਬਾਅਦ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਇੱਕ ਫਿਊਜ਼ਨ ਅਤੇ ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ “ਜੂਨੀਅਰਜ਼ ਡਾਂਸ ਸ਼ੋਅ” ਪੇਸ਼ ਕੀਤਾ। ਤਿਰੰਗੇ ਦੇ ਰੰਗਾਂ ਦਾ ਆਨੰਦ ਮਾਣਦੇ ਇਹ ਨੰਨ੍ਹੇ ਸਭ ਨੂੰ ਆਕਰਸ਼ਿਤ ਕਰ ਰਹੇ ਸਨ।ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦਾ ਸਮੂਹਿਕ ਗਾਣ ਪੇਸ਼ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਕੋਰੀਓਗ੍ਰਾਫ਼ੀ ਰਾਹੀਂ ਦੇਸ਼-ਭਗਤ ਹੋਣ ਦੀ ਮਿਸਾਲ ਦਿੱਤੀ। ਤਿਰੰਗੇ ਦੇ ਰੰਗਾਂ ਵਿੱਚ ਸਜੇ ਵਿਦਿਆਰਥੀ ਸਮੁੱਚਾ ਹਿੰਦੁਸਤਾਨ ਲੱਗ ਰਹੇ ਸਨ।ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਲੈ ਕੇ ਰੂ-ਬ-ਰੂ ਹੋਏ।ਇਸ ਮੌਕੇ ਸਕੂਲ ਵਿੱਚ ਇੰਟਰ ਹਾਊਸ ਡਿਸਪਲੇਅ ਬੋਰਡ ਡੈਕੋਰੇਸ਼ਨ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ, ਦੂਜਾ ਸਥਾਨ ਸ਼ਹੀਦ ਊਧਮ ਸਿੰਘ ਅਤੇ ਤੀਜਾ ਸਥਾਨ ਕਰਤਾਰ ਸਿੰਘ ਸਰਾਭਾ ਹਾਊਸ ਨੇ ਪ੍ਰਾਪਤ ਕੀਤਾ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਅੱਜ ਅਸੀਂ ਹਜ਼ਾਰਾਂ ਸੂਰਮਿਆਂ ਦੀਆਂ ਕੁਰਬਾਨੀਆਂ ਕਾਰਨ ਹੀ ਅਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਜੀਵਤ ਰੱਖੀਏ ਅਤੇ ਸੱਚੇ ਦੇਸ਼ ਭਗਤ ਹੋਣ, ਵਧੀਆ ਨਾਗਰਿਕ ਹੋਣ ਦਾ ਸਬੂਤ ਦੇਈਏ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।
- Download Babushahi App
-
-