ਆਜ਼ਾਦੀ ਦਿਵਸ ਮੌਕੇ ਸਾਰਿਆ ਨੂੰ ਰਲ਼ ਮਿਲ਼ਕੇ ਰਹਿਣਾ ਹੀ ਅਸਲ ਆਜ਼ਾਦੀ ਹੈ:- ਸੁਰਿੰਦਰ ਸਿੰਘ ਧਤੌਂਦਾ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 15 ਅਗਸਤ ) 80ਵੇਂ ਆਜ਼ਾਦੀ ਦਿਵਸ ਮੌਕੇ ਨਾਸਾ ਦੇ ਜਨਰਲ ਸਕੱਤਰ ਪੰਜਾਬ ਸ੍ਰ. ਸੁਰਿੰਦਰ ਸਿੰਘ ਧਤੌਂਦਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਵਾਸੀਆਂ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ।
ਸ੍ਰ. ਧਤੌਂਦਾ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਸਾਡੇ ਬਹਾਦਰ ਫ਼ੌਜੀ ਜਵਾਨ ਪੂਰੇ ਜੋਸ਼ ਨਾਲ ਕਰ ਰਹੇ ਹਨ, ਜੋ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਤੇ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡਾ ਯੋਗਦਾਨ ਪਾਇਆ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਦੀ ਬਿਹਤਰੀ ਲਈ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ, ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਉਸਦੀ ਮਾਤਾ ਦੀ ਬਿਮਾਰੀ ਦੇ ਮੱਦੇਨਜ਼ਰ ਪੈਰੋਲ ਦੇਣ ਲਈ ਹਮਦਰਦੀ ਨਾਲ ਵਿਚਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪਾਲਣਾ ਅਤੇ ਦੇਸ਼ ਦੀ ਏਕਤਾ-ਅਖੰਡਤਾ ਨੂੰ ਕਾਇਮ ਰੱਖਣਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ।
- Download Babushahi App
-
-