BREAKING- ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਮਾਹੌਲ ਤਣਾਅਪੂਰਨ! ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰ ਕੇ ਛੱਡੇ ਅੱਥਰੂ ਗੈਸ
ਚੰਡੀਗੜ੍ਹ, 15 ਅਗਸਤ 2026: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਹਟਾਉਣ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ।
ਪ੍ਰਦਰਸ਼ਨਕਾਰੀਆਂ ਵੱਲੋਂ ਟਰੈਕਟਰਾਂ ਦੇ ਪਿੱਛੇ ਲਗਾਏ ਗਏ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਿਸ ਨੇ ਵੱਡੀ ਗਿਣਤੀ ਵਿੱਚ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਵਾਰ-ਵਾਰ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਣ ਦੀ ਅਪੀਲ ਕੀਤੀ ਗਈ, ਪਰ ਉਹ ਅੱਗੇ ਵਧਣ ’ਤੇ ਅੜੇ ਰਹੇ।
ਇਸ ਦੌਰਾਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਰਹੇ। ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਨੌਜਵਾਨਾਂ ਦੇ ਹੱਥਾਂ ਵਿੱਚ ਹਥਿਆਰ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਡਰੋਨ ਰਾਹੀਂ ਵੀ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੌਕੇ ’ਤੇ ਤਣਾਅ ਬਰਕਰਾਰ ਹੈ।
- Download Babushahi App
-
-