ਰਾਣਾ ਗਰੁੱਪ ਵੱਲੋਂ 80ਵਾਂ ਆਜ਼ਾਦੀ ਦਿਵਸ ਮਨਾਏ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਅਗਸਤ 2026 : 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਰਾਣਾ ਗਰੁੱਪ ਦੇ ਸਾਰੇ ਉੱਦਮਾਂ—ਰਾਣਾ ਹਸਪਤਾਲ, ਰਿਆਸਤ-ਏ-ਰਾਣਾ ਅਤੇ ਰਾਣਾ ਹੈਰੀਟੇਜ—ਵਿੱਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ , ਸਾਰੇ ਅਦਾਰਿਆਂ ਵਿੱਚ ਰਾਣਾ ਗਰੁੱਪ ਦੇ ਐਮ.ਡੀ. ਡਾ. ਹਿਤੇਂਦਰ ਸੂਰੀ ਅਤੇ ਡਾ. ਦੀਪਿਕਾ ਸੂਰੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦੇਸ਼ ਪ੍ਰਤੀ ਆਪਣੇ ਸਤਿਕਾਰ ਅਤੇ ਸਮਰਪਣ ਦੀ ਭਾਵਨਾ ਪ੍ਰਗਟ ਕੀਤੀ
ਝੰਡਾ ਲਹਿਰਾਉਣ ਤੋਂ ਬਾਅਦ ਸਾਰਿਆਂ ਵੱਲੋਂ ਮਿਲ ਕੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਉਪਰੰਤ ਸਾਰੇ ਸਟਾਫ਼ ਮੈਂਬਰਾਂ ਵਿੱਚ ਮਿਠਾਈਆਂ ਵੰਡੀਆਂ ਗਈਆਂ , ਸਟਾਫ਼ ਨੂੰ ਸੰਬੋਧਨ ਕਰਦਿਆਂ ਡਾ. ਹਿਤੇਂਦਰ ਸੂਰੀ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਮੌਕਾ ਵੀ ਹੈ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ
ਉਨ੍ਹਾਂ ਨੇ ਸਾਰੇ ਸਟਾਫ਼ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਏਕਤਾ, ਸੇਵਾ ਅਤੇ ਦੇਸ਼ ਭਗਤੀ ਦੀ ਭਾਵਨਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਦੀ ਰਹੇ
- Download Babushahi App
-
-