ਜਲੰਧਰ, ਹੁਸ਼ਿਆਰਪੁਰ ਅਤੇ ਸੰਗਰੂਰ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ
ਜਲੰਧਰ, 15 ਅਗਸਤ 2026 : 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।
----------
ਸੰਗਰੂਰ 'ਚ ਆਜ਼ਾਦੀ ਦਿਹਾੜੇ ਦੇ ਸਰਕਾਰੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ 2026, ਦਿਨ ਸੋਮਵਾਰ ਨੂੰ ਕੇਵਲ ਉਹਨਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
-----------
ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ ਛੁੱਟੀ ਦਾ ਐਲਾਨ
ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ (ਹੁਸ਼ਿਆਰਪੁਰ) ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ।
- Download Babushahi App
-
-