ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਵਿਖੇ ਚਰਚ ਦਾ ਕੀਤਾ ਗਿਆ ਦੌਰਾ
ਮਨਪ੍ਰੀਤ ਸਿੰਘ
ਰੂਪਨਗਰ/ਸ੍ਰੀ ਚਮਕੌਰ ਸਾਹਿਬ, 16 ਅਗਸਤ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰੂਪਨਗਰ ਵਿਖੇ ਦੌਰਾ ਕਰਨ ਉਪਰੰਤ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨਿਸਟਰੀਜ਼— ਚਰਚ ਆਫ਼ ਆਲ ਨੇਸ਼ਨਜ਼ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸਥਾਨ ਵਿਖੇ ਹਾਜ਼ਰੀ ਭਰੀ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਵਿੱਚ ਸਾਂਝ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਮਿਸਾਲ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਆਪਣੇ ਸੰਵਿਧਾਨਕ ਦਾਇਰੇ ਅੰਦਰ ਸਮਾਜਿਕ ਨਿਆਂ, ਬਰਾਬਰੀ ਅਤੇ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧਤਾ ਨਾਲ ਕਾਰਜ ਕਰ ਰਿਹਾ ਹੈ।
- Download Babushahi App
-
-