ਹਰਪਾਲ ਸਿੰਘ ਦੇਹੇੜੂ ਮਿਸਲ ਸਤਲੁਜ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਨਿਯੁਕਤ: ਅਜੇਪਾਲ ਸਿੰਘ ਬਰਾੜ
ਲੁਧਿਆਣਾ 17 ਅਗਸਤ, 2026
ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਪਾਲ ਸਿੰਘ ਦੇਹੇੜੂ, ਪੁੱਤਰ ਸ਼ਹੀਦ ਭਾਈ ਅਮਰਜੀਤ ਸਿੰਘ ਦੇਹੇੜੂ, ਨੂੰ ਮਿਸਲ ਸਤਲੁਜ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ।
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਪਾਲ ਸਿੰਘ ਦੇਹੇੜੂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਜ਼ਿਲ੍ਹਾ ਲੁਧਿਆਣਾ ਵਿੱਚ ਮਿਸਲ ਸਤਲੁਜ ਪਾਰਟੀ ਦੀਆਂ ਗਤੀਵਿਧੀਆਂ ਦਾ ਵਿਸਥਾਰ ਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਦਾ ਉਦੇਸ਼ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਮਜ਼ਬੂਤ ਕਰਨਾ ਹੈ। ਇਸੇ ਉਦੇਸ਼ ਤਹਿਤ ਯੋਗ ਅਤੇ ਸਮਰਪਿਤ ਸ਼ਖ਼ਸੀਅਤਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਪਾਲ ਸਿੰਘ ਦੇਹੇੜੂ ਨੇ ਮਿਸਲ ਸਤਲੁਜ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਮਿਸਲ ਸਤਲੁਜ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਗੇ।
ਇਸ ਮੌਕੇ ਹੋਈ ਮੀਟਿੰਗ ਵਿੱਚ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਰਣਬੀਰ ਸਿੰਘ ਮੁੱਲਾਂਪੁਰ, ਚਰਨਜੀਤ ਸਿੰਘ ਆਤਮ ਨਗਰ ਲੁਧਿਆਣਾ ਅਤੇ ਮਨਦੀਪ ਸਿੰਘ ਆਤਮ ਨਗਰ ਲੁਧਿਆਣਾ ਵੀ ਹਾਜ਼ਰ ਸਨ।
- Download Babushahi App
-
-