ਐਨ.ਐਚ.ਐਮ. ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ
ਅਸ਼ੋਕ ਵਰਮਾ
ਗੋਨਿਆਣਾ, 17 ਅਗਸਤ 2026 : ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ *ਤੇ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਰਣਜੀਤ ਕੌਰ, ਬੀ.ਐਸ.ਏ ਬਲਜਿੰਦਰਜੀਤ ਸਿੰਘ ਨੇ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜ਼ੂਦਾ ਸਰਕਾਰ ਦੇ ਪੂਰੇ ਕਾਰਜ਼ਕਾਲ ਦੌਰਾਨ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਰੀਬ 18 ਸਾਲ ਤੋਂ ਨਿਗੂਣੀਆਂ ਤਨਖਾਹਾਂ *ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਇੰਨ੍ਹਾਂ ਦੀ ਕਾਰਗੁਜ਼ਾਰੀ ਨੂੰ ਅੱਖੋਂ ਪਰੋਖੇ ਕਰਕੇ ਪੰਜ ਸਾਲ ਦੌਰਾਨ ਤਨਖਾਹ ਵਿੱਚ ਕੋਈ ਵਾਧਾ ਨਹੀਂ ਕੀਤਾ।
ਉੁਨ੍ਹਾਂ ਕਿਹਾ ਕਿ ਸਿਹਤ ਵਿਭਾਗ ਐਨ.ਐਚ.ਐਮ. 'ਤੇ ਜ਼ਿਆਦਾ ਨਿਰਭਰ ਹੈ।ਇਸ ਮਿਸ਼ਨ ਤਹਿਤ ਹੀ ਵੱਡੇ ਵੱਡੇ ਫੰਡ ਵਿਭਾਗ ਨੂੰ ਮਿਲਦੇ ਹਨ। ਪਰ ਫਿਰ ਵੀ ਸਰਕਾਰਾਂ ਮਿਸ਼ਨ ਦੇ ਕਰਮਚਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲੇਖਾਕਾਰ ਕੈਲਾਸ਼ ਬਾਬੂ, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪ੍ਰਤੀ ਇੱਕ ਮੰਗ ਪੱਤਰ ਐਸ.ਐਮ.ਓ. ਨੂੰ ਸੌਂਪਿਆ।
- Download Babushahi App
-
-