SSF ਟੀਮ ਪੰਜਾਬ
ਦੀਦਾਰ ਗੁਰਨਾ
ਰੂਪਨਗਰ 18 ਅਗਸਤ 2026 : ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ (SSF) ਟੀਮ ਵੱਲੋਂ ਬਿਨਾਂ ਦੇਰੀ ਕੀਤੇ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ , ਟੀਮ ਨੇ ਆਪਣੀ ਤੁਰੰਤ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ , ਐਸ ਐਸ ਐਫ ਟੀਮ ਦੀ ਇਸ ਤੁਰੰਤ ਕਾਰਵਾਈ ਨਾਲ ਜ਼ਖਮੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੀ , ਪੁਲਿਸ ਵੱਲੋਂ ਹਾਦਸੇ ਨਾਲ ਸਬੰਧਤ ਲੋੜੀਂਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ
ਰੂਪਨਗਰ ਪੁਲਿਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਮਦਦ ਮੁਹੱਈਆ ਕਰਵਾਉਣ ਲਈ ਪੁਲਿਸ ਅਤੇ ਐਸ ਐਸ ਐਫ ਟੀਮਾਂ ਹਮੇਸ਼ਾ ਤਤਪਰ ਹਨ , ਪੁਲਿਸ ਵੱਲੋਂ ਲੋਕਾਂ ਨੂੰ ਵੀ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ
- Download Babushahi App
-
-